08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੀ ਯਾਦ 'ਚ ਸਮਾਗਮ 11 ਨੂੰ

ਅਜੀਤ ਡੈਸਕ 09-05-2026
ਹੁਸ਼ਿਆਰਪੁਰ, 8 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਮੌਜੋਮਜਾਰਾ ਗੁਰਦੁਆਰਾ ਹਰਿਫੁਲਵਾੜੀ ਡੱਬਰੀ ਸਾਹਿਬ ਵਿਖੇ ਸੰਤ ਬਾਬਾ ਉਦੈ ਸਿੰਘ ਦੇ ਤਪ ਅਸਥਾਨ 'ਤੇ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੀ ਯਾਦ 'ਚ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸਿੰਘ ਸਾਹਿਬ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮਿਸਲ ਸ਼ਹੀਦਾਂ ਤਰਨਾ ਦਲ ਦੀ ਅਗਵਾਈ 'ਚ 11 ਮਈ ਨੂੰ ਸ਼ਰਧਾ ਭਾਵਨਾ ਨਾਲ ਕਰਵਾਇਆ ਜਾਵੇਗਾ | ਇਸ ਸੰਬੰਧੀ ਦੁੱਖਭੰਜਨ ਸਿੰਘ ਹਾਰਟਾ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਦੀਵਾਨ ਹਾਲ 'ਚ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਬਾਬਾ ਜੀਵਨ ਸਿੰਘ ਬਗੀਚੀ ਵਾਲੇ, ਭਾਈ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਬਾਣੀ, ਗੁਰ-ਇਤਿਹਾਸ ਤੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਦੀ ਅਗਵਾਈ 'ਚ ਕਈ ਨੌਜਵਾਨ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਵਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਦੀ ਪਹਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।