08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਿਧਾਇਕ ਘੁੰਮਣ ਦੀ ਅਗਵਾਈ 'ਚ ਕਈ ਨੌਜਵਾਨ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 'ਆਪ' 'ਚ ਸ਼ਾਮਿਲ

ਅਜੀਤ ਡੈਸਕ 09-05-2026
ਤਲਵਾੜਾ, 8 ਮਈ (ਮਨੀਸ਼ਾ ਮਹਿਤਾ)-ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਵਲੋਂ ਲਗਾਤਾਰ ਹਲਕਾ ਦਸੂਹਾ ਦੇ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ, ਜਿਸ ਤਹਿਤ ਕਈ ਨੌਜਵਾਨ ਉਨ੍ਹਾਂ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਪਾਰਟੀ 'ਚ ਸ਼ਾਮਿਲ ਹੋ ਰਹੇ ਹਨ | ਇਸੇ ਤਰ੍ਹਾਂ ਨੌਜਵਾਨ ਨਵੀਨ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਿਆ | ਹਲਕਾ ਵਿਧਾਇਕ ਐਡ. ਸ. ਕਰਮਵੀਰ ਸਿੰਘ ਘੁੰਮਣ ਨੇ ਨਵੀਨ ਤੇ ਉਸ ਦੇ ਸਾਥੀਆਂ ਨੂੰ ਪਾਰਟੀ ਦਾ ਮਫ਼ਲਰ ਪਹਿਨਾ ਕੇ ਪਾਰਟੀ 'ਚ ਸ਼ਾਮਿਲ ਕੀਤਾ | ਇਸ ਮੌਕੇ ਨਵੀਨ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਹਲਕੇ ਦੇ ਨੌਜਵਾਨ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ | ਆਉਣ ਵਾਲੀਆਂ ਚੋਣਾਂ 'ਚ ਨੌਜਵਾਨ ਦੀ ਜਿੱਤ ਲਈ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਨਵੀਨ ਕੁਮਾਰ, ਗਗਨ ਕੁਮਾਰ, ਰਾਕੇਸ਼ ਕੁਮਾਰ, ਗਣੇਸ਼ ਗੋਲਡੀ, ਸਾਵੀ, ਬਾਲ ਕ੍ਰਿਸ਼ਨ, ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ, ਸਰਪੰਚ ਮਾਣ ਸਿੰਘ, ਬਲਾਕ ਪ੍ਰਧਾਨ ਕਰਨੈਲ ਰਾਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਨੌਜਵਾਨ 'ਆਪ' ਆਗੂ ਤੇ ਪਿੰਡ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਬੇਰਛਾ ਵਿਖੇ ਪੜ੍ਹਾਈ ਦੇ ਖੇਤਰ 'ਚ ਅੱਵਲ ਰਹਿਣ ਵਾਲੇ ਬੱਚਿਆਂ ਦਾ ਸਨਮਾਨ ਅਗਲੀ ਖ਼ਬਰ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੀ ਯਾਦ 'ਚ ਸਮਾਗਮ 11 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।