08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜਨਗਣਨਾ ਤਹਿਤ 15 ਮਈ ਤੋਂ 13 ਜੂਨ ਤੱਕ ਘਰ-ਘਰ ਜਾ ਕੇ ਕੀਤਾ ਜਾਵੇਗਾ ਸਰਵੇਖਣ-ਡੀ. ਸੀ.

ਅਜੀਤ ਡੈਸਕ 09-05-2026
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜਨਗਣਨਾ-2027 ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਤਹਿਤ ਜ਼ਿਲ੍ਹੇ 'ਚ ਸਵੈ-ਗਣਨਾ ਦੀ ਪ੍ਰਕਿਰਿਆ 14 ਮਈ ਤੱਕ ਕਰਵਾਈ ਜਾਵੇਗੀ ਇਸ ਤੋਂ ਬਾਅਦ 15 ਮਈ ਤੋਂ 13 ਜੂਨ 2026 ਤੱਕ ਨਿਯੁਕਤ ਗਿਣਤੀਕਾਰ ਘਰ-ਘਰ ਜਾ ਕੇ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਸੰਬੰਧੀ ਵੇਰਵੇ ਲੈਣਗੇ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਵੈ-ਗਣਨਾ ਦਾ ਅਰਥ ਹੈ ਕਿ ਜ਼ਿਲ੍ਹਾ ਵਾਸੀ ਖ਼ੁਦ ਆਨਲਾਈਨ ਪੋਰਟਲ 'ਤੇ ਜਾ ਕੇ ਆਪਣੇ ਪਰਿਵਾਰ ਨਾਲ ਸੰਬੰਧਿਤ ਜਾਣਕਾਰੀ ਭਰ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਤੇ ਸੌਖੇ ਹੀ ਸਮਝ ਆ ਜਾਣ ਵਾਲੀ ਹੈ, ਜਿਸ ਨੂੰ ਲੋਕਾਂ ਵਲੋਂ ਆਸਾਨੀ ਨਾਲ ਆਨਲਾਈਨ ਮੁਕੰਮਲ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਉਪਰੰਤ ਫਰਵਰੀ 2027 'ਚ ਇਕ ਵਿਸਥਾਰ ਸਰਵੇਖਣ ਵੀ ਕੀਤਾ ਜਾਵੇਗਾ, ਜਿਨ੍ਹਾਂ ਪਰਿਵਾਰਾਂ ਨੇ ਪਹਿਲਾਂ ਹੀ ਆਨਲਾਈਨ ਸਵੈ-ਗਣਨਾ ਕਰ ਲਈ ਹੋਵੇਗੀ, ਉਹ ਗਿਣਤੀਕਾਰ ਨੂੰ ਸਿਰਫ਼ ਆਪਣੀ ਸਵੈ-ਗਣਨਾ ਵਾਲੀ ਆਈ. ਡੀ. ਦਿਖਾ ਕੇ ਪ੍ਰਕਿਰਿਆ ਨੂੰ ਆਸਾਨ ਬਣਾ ਸਕਦੇ ਹਨ | ਜਿਥੇ ਜਿਨ੍ਹਾਂ ਪਰਿਵਾਰਾਂ ਨੇ ਸਵੈ-ਗਣਨਾ ਨਹੀਂ ਕੀਤੀ ਹੋਵੇਗੀ, ਉਨ੍ਹਾਂ ਨੇ ਨਿਯੁਕਤ ਗਿਣਤੀਕਾਰ ਘਰ ਜਾ ਕੇ ਪੂਰੀ ਜਾਣਕਾਰੀ ਦਰਜ ਕਰੇਗਾ | ਮਰਦਮਸ਼ੁਮਾਰੀ ਦੀ ਪ੍ਰਕਿਰਿਆ ਬਾਰੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸੰਬੰਧੀ ਲੋੜੀਂਦੇ ਇੰਤਜ਼ਾਮ ਤੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਸਮੁੱਚੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ |
ਪਿਛਲੀ ਖ਼ਬਰ ਚੇਲਾ-ਮੁਖਸ਼ੂਸਪੁਰ ਕਾਲਜ ਦਾ ਬੀ. ਕਾਮ. ਭਾਗ ਪਹਿਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਬੇਰਛਾ ਵਿਖੇ ਪੜ੍ਹਾਈ ਦੇ ਖੇਤਰ 'ਚ ਅੱਵਲ ਰਹਿਣ ਵਾਲੇ ਬੱਚਿਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।