07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਰਾਂ ਗੋਤ ਜਠੇਰਿਆਂ ਦਾ ਜੋੜ ਮੇਲਾ 17 ਨੂੰ

ਅਜੀਤ ਡੈਸਕ 09-05-2026
ਮਾਹਿਲਪੁਰ, 8 ਮਈ (ਰਜਿੰਦਰ ਸਿੰਘ)-ਪਿੰਡ ਹੱਲੂਵਾਲ-ਕਹਾਰਪੁਰ ਵਿਖੇ ਰਾਂ ਗੋਤ ਜਠੇਰਿਆਂ ਦਾ ਜੋੜ ਮੇਲਾ 17 ਮਈ ਨੂੰ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੋਢੀ ਚੰਦ, ਡੀ. ਐਸ. ਪੀ. ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਨਿਸ਼ਾਨ ਸਾਹਿਬ ਦੀ ਰਸਮ ਤੇ ਸੰਤ ਮੇਜਰ ਦਾਸ ਹੱਲੂਵਾਲ ਵਾਲੇ ਅੰਮਿ੍ਤ ਬਾਣੀ ਦਾ ਕੀਰਤਨ ਕਰਨਗੇ | ਇਸ ਮੌਕੇ ਗੋਲਡ ਮੈਡਲਿਸਟ ਮਿਸ਼ਨਰੀ ਗਾਇਕ ਬਲਵਿੰਦਰ ਬਿੱਟੂ ਧਾਰਮਿਕ ਪ੍ਰੋਗਰਾਮ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਤਰਸੇਮ ਸਿੰਘ ਇੰਗਲੈਡ ਤੇ ਡੀ. ਐਸ. ਪੀ. ਕੁਲਵਿੰਦਰ ਸਿੰਘ ਵਲੋਂ ਪੜ੍ਹਾਈ 'ਚ ਮੱਲਾਂ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਪਿੰਡ ਅਕਾਲਗੜ੍ਹ ਵਿਖੇ ਜੋੜ ਮੇਲਾ ਕੱਲ੍ਹ ਤੋਂ ਅਗਲੀ ਖ਼ਬਰ ਪੱਜੋਦਿਉਤਾ ਸਕੂਲ 'ਚ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।