24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ 'ਤੇ ਚੀਫ਼ ਨਿਰਮਲ ਸਿੰਘ ਨੇ ਹਾਈਕਮਾਨ ਦਾ ਕੀਤਾ ਧੰਨਵਾਦ

ਅਜੀਤ ਡੈਸਕ 10-05-2026
ਮੁਕੇਰੀਆਂ, 9 ਮਈ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤੀ ਪਾਰਟੀ ਵਲੋਂ ਚੀਫ਼ ਨਿਰਮਲ ਸਿੰਘ ਟਾਂਡਾ ਰਾਮ ਸਹਾਏ ਨੂੰ ਮੁਕੇਰੀਆਂ ਹਲਕੇ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ 'ਤੇ ਸਮੂਹ ਪਾਰਟੀ ਵਰਕਰਾਂ 'ਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਚੀਫ਼ ਨਿਰਮਲ ਸਿੰਘ ਟਾਂਡਾ ਰਾਮ ਸਹਾਏ ਨੇ ਪਾਰਟੀ ਪ੍ਰਧਾਨ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ, ਸੀਨੀਅਰ ਲੀਡਰਸ਼ਿਪ ਜਿਨ੍ਹਾਂ 'ਚ ਮਾਸਟਰ ਕੁਲਵਿੰਦਰ ਸਿੰਘ ਜੰਡਾ ਕੌਮੀ ਮੀਤ ਪ੍ਰਧਾਨ, ਅਵਤਾਰ ਸਿੰਘ ਜੌਹਲ ਕੌਮੀ ਜਨਰਲ ਸਕੱਤਰ, ਹਰਬੰਸ ਸਿੰਘ ਮੰਝਪੁਰ ਕੌਮੀ ਜਨਰਲ ਸਕੱਤਰ, ਜਰਨੈਲ ਸਿੰਘ ਗੜ੍ਹਦੀਵਾਲਾ ਜ਼ਿਲ੍ਹਾ ਅਬਜ਼ਰਵਰ, ਸੁਖਵਿੰਦਰ ਸਿੰਘ ਮੂਨਕ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਹੁਸ਼ਿਆਰਪੁਰ ਦੇ ਸਕੱਤਰ ਜਨਰਲ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਟਾਂਡਾ ਰਾਮ ਸਹਾਏ ਹਲਕੇ ਦੇ ਬਹੁਤ ਸਾਰੇ ਲੋਕ ਮੇਰੇ ਨਾਲ ਹਮਦਰਦੀ ਰੱਖਦੇ ਹਨ ਅਤੇ ਇਲਾਕਾ ਮੁਕੇਰੀਆਂ ਦੇ ਲੋਕ ਵੀ ਮੈਨੂੰ ਪਾਰਟੀ ਦੀ ਸੇਵਾ ਕਰਦੇ ਹੋਏ ਦੇਖਣਾ ਚਾਹੁੰਦੇ ਹਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਭਾਈ ਮੋਹਣ ਸਿੰਘ ਸਾਬਕਾ ਸਰਪੰਚ ਤੇ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ, ਸੂਬੇਦਾਰ ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਮਿੰਦਾ, ਸੁਖਵਿੰਦਰ ਸਿੰਘ ਸੁੱਖਾ, ਇੰਸ. ਸਰੂਪ ਸਿੰਘ ਜ਼ਿਲ੍ਹਾ ਪ੍ਰੀਤ ਪ੍ਰਧਾਨ, ਸੁਖਦੇਵ ਸਿੰਘ ਪ੍ਰਧਾਨ, ਨਿਰਮਲ ਸਿੰਘ ਲੋਹਗੜ, ਸਰਪੰਚ ਤਰਸੇਮ ਸਿੰਘ ਲੋਹਗੜ, ਸੁੱਚਾ ਸਿੰਘ, ਨਰਿੰਦਰ ਸਿੰਘ, ਨਿਰਮਲ ਸਿੰਘ ਐੱਸ. ਪੀ. ਭੱਟੀਆਂ ਜੱਟਾਂ, ਮਨਜੀਤ ਸਿੰਘ ਬਗੜੋਈ, ਹਰਭਜਨ ਸਿੰਘ, ਬਲਕਾਰ ਸਿੰਘ, ਸੁਖਵਿੰਦਰ ਸਿੰਘ, ਅਮਰਜੀਤ ਸਿੰਘ ਯੂ. ਐੱਸ. ਏ. ਮਹਿੰਦੀਪੁਰ, ਸੁਖਵੰਤ ਸਿੰਘ ਨੰਬਰਦਾਰ ਮੱਲੀ, ਉਂਕਾਰ ਸਿੰਘ ਪੰਜਢੇਰਾ, ਮਨਜੀਤ ਸਿੰਘ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਮੁਕੇਰੀਆਂ, ਬਲਦੇਵ ਸਿੰਘ ਕੋਲਪੁਰ, ਡਾ. ਜਸਵੰਤ ਸਿੰਘ ਸਿੰਘਪੁਰ ਜੱਟਾਂ, ਹਰਜਿੰਦਰ ਸਿੰਘ ਸਰਕਲ ਪ੍ਰਧਾਨ ਹਾਜੀਪੁਰ, ਜਰਨੈਲ ਸਿੰਘ ਝਿੰਗਲਾ ਅਤੇ ਬਹੁਤ ਸਾਰੇ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਭਾਈ ਮਸੀਤੀ ਵਲੋਂ ਡੀ. ਸੀ. ਦਾ ਸਨਮਾਨ ਅਗਲੀ ਖ਼ਬਰ ਖੇਤੀਬਾੜੀ ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਵਧੇ ਹੋਏ ਹੱਦ ਕਰਜ਼ੇ ਤੁਰੰਤ ਜਾਰੀ ਕਰਨ-ਧੁੱਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।