25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਆਂਗਣਵਾੜੀ ਸੈਂਟਰ ਸਲੇਮਪੁਰ 'ਚ ਮਾਂ ਦਿਵਸ ਮਨਾਇਆ

ਅਜੀਤ ਡੈਸਕ 10-05-2026
ਹੁਸ਼ਿਆਰਪੁਰ, 9 ਮਈ (ਨਰਿੰਦਰ ਸਿੰਘ ਬੱਡਲਾ)-ਆਂਗਣਵਾੜੀ ਸੈਂਟਰ ਸਲੇਮਪੁਰ ਵਿਖੇ ਸੀ. ਡੀ. ਪੀ. ਓ. ਹੁਸ਼ਿਆਰਪੁਰ-2 ਦੀਆਂ ਹਦਾਇਤਾਂ ਅਨੁਸਾਰ ਮਾਂ ਦਿਵਸ ਮਨਾਇਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮਾਂ ਦਾ ਬੱਚਿਆਂ ਦੀ ਜ਼ਿੰਦਗੀ 'ਚ ਅਹਿਮ ਭੂਮਿਕਾ ਹੁੰਦੀ ਹੈ | ਇਸ ਦੌਰਾਨ ਗਰਭਵਤੀ ਮਹਿਲਾਵਾਂ ਦੀ ਗੋਦ ਭਰਾਈ ਕੀਤੀ ਗਈ | 0 ਤੋਂ 6 ਮਹੀਨੇ ਪੂਰਾ ਹੋਣ ਵਾਲੇ ਬੱਚਿਆਂ ਦਾ ਅੰਨ-ਪ੍ਰਸੰਨ ਦਿਵਸ ਮਨਾਇਆ | ਇਸ ਮੌਕੇ ਡਾ. ਵਰੁਣ ਨੇ ਮਾਵਾਂ ਨੂੰ ਸਰਵਾਈਕਲ ਕੈਂਸਰ ਸੰਬੰਧੀ ਜਾਣਕਾਰੀ ਦਿੱਤੀ | ਆਂਗਣਵਾੜੀ ਵਰਕਰ ਵਲੋਂ ਬੱਚਿਆਂ ਦੀਆਂ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ |
ਪਿਛਲੀ ਖ਼ਬਰ ਨਗਰ ਕੌਂਸਲ ਦੇ ਸਫ਼ਾਈ ਕਾਮਿਆਂ ਵਲੋਂ ਮੰਗਾਂ ਸੰਬੰਧੀ ਮੁਕੰਮਲ ਹੜਤਾਲ ਅਗਲੀ ਖ਼ਬਰ ਦਾਤਾਰਪੁਰ ਵਿਖੇ ਮਹਾਰਾਣਾ ਪ੍ਰਤਾਪ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।