25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੰਜਾਬ 'ਚ ਹੋਏ ਬੰਬ ਧਮਾਕਿਆਂ ਨੇ ਖੋਲ੍ਹੀ ਕਾਨੂੰਨ ਵਿਵਸਥਾ ਦੀ ਪੋਲ-ਰਸੂਲਪੁਰ

ਅਜੀਤ ਡੈਸਕ 10-05-2026
ਟਾਂਡਾ ਉੜਮੁੜ, 9 ਮਈ (ਭਗਵਾਨ ਸਿੰਘ ਸੈਣੀ)-ਪੰਜਾਬ 'ਚ ਹੋਏ ਬੰਬ ਧਮਾਕਿਆਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਲਾਅ ਐਂਡ ਆਰਡਰ ਦੀ ਸਥਿਤੀ ਵੱਲ ਬਿਲਕੁਲ ਵੀ ਧਿਆਨ ਨਹੀਂ ਹੈ, ਜਿਸ ਕਾਰਨ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਵਾਲਾ ਸੂਬਾ ਰਿਹਾ ਹੈ, ਪਰ ਅੱਜ ਖ਼ੁਦ ਹੀ ਅਸੁਰੱਖਿਆ ਦੇ ਮਾਹੌਲ ਵਿਚ ਜੀਅ ਰਿਹਾ ਹੈ | ਰਸੂਲਪੁਰ ਨੇ ਕਿਹਾ ਕਿ ਹਾਲ ਹੀ ਵਿਚ ਹੋਏ ਬੰਬ ਧਮਾਕੇ ਕੋਈ ਇਕੱਲੀਆਂ ਘਟਨਾਵਾਂ ਨਹੀਂ ਹਨ, ਸਗੋਂ ਇਹ ਸੂਬੇ 'ਚ ਡਿਗ ਰਹੀ ਕਾਨੂੰਨ ਵਿਵਸਥਾ ਦਾ ਖੁੱਲ੍ਹਾ ਸਬੂਤ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਕੁੱਝ ਸਮੇਂ ਦੌਰਾਨ ਵੱਖ-ਵੱਖ ਥਾਵਾਂ 'ਤੇ ਧਮਾਕਿਆਂ, ਗਰਨੇਡ ਹਮਲਿਆਂ ਤੇ ਸੁਰੱਖਿਆ ਸੰਬੰਧੀ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ | ਉਨ੍ਹਾਂ ਕਿਹਾ ਕਿ ਸਰਹੱਦ ਪਾਰ ਬੈਠੇ ਅਸਮਾਜਿਕ ਤੱਤ ਪੰਜਾਬ ਦੀ ਕਮਜ਼ੋਰ ਹੋ ਰਹੀ ਸੁਰੱਖਿਆ ਪ੍ਰਣਾਲੀ ਦਾ ਫ਼ਾਇਦਾ ਚੁੱਕ ਰਹੇ ਹਨ | ਉਨ੍ਹਾਂ ਆਖਿਆ ਕਿ ਬਦਲਾਅ ਦੇ ਨਾਂਅ 'ਤੇ ਸੱਤਾ 'ਤੇ ਕਾਬਜ਼ ਹੋਈ 'ਆਪ' ਪਾਰਟੀ ਨੂੰ ਪੰਜਾਬ ਦੇ ਲੋਕ 2027 ਦੀਆਂ ਚੋਣਾਂ ਵਿਚ ਸੱਤਾ ਤੋਂ ਬਾਹਰ ਕਰ ਕੇ ਅਸਲੀ ਬਦਲਾਅ ਕਰਨਗੇ |
ਪਿਛਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਮਦਰਜ਼ ਡੇ ਮਨਾਇਆ ਅਗਲੀ ਖ਼ਬਰ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਸਿਵਲ ਹਸਪਤਾਲ ਦਸੂਹਾ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।