26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਵਿਧਾਇਕ ਘੁੰਮਣ ਅੱਜ ਕਰਨਗੇ ਖੇਡ ਮੈਦਾਨ ਦਾ ਉਦਘਾਟਨ

ਅਜੀਤ ਡੈਸਕ 10-05-2026
ਰਾਮਗੜ੍ਹ ਸੀਕਰੀ, 9 ਮਈ (ਕਟੋਚ)-ਬਲਾਕ ਤਲਵਾੜਾ ਦੇ ਪਿੰਡ ਭੂੰਬੋਤਾੜ ਵਿਖੇ ਨਵ ਨਿਰਮਿਤ ਖੇਡ ਮੈਦਾਨ ਦਾ ਉਦਘਾਟਨ ਵਿਧਾਇਕ ਘੁੰਮਣ 10 ਮਈ ਨੂੰ ਕਰਨਗੇ ਅਤੇ ਇਸ ਨੂੰ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ | ਇਹ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਕਮਲ ਕਿਸ਼ੋਰ ਨੇ ਦਿੰਦਿਆਂ ਦੱਸਿਆ ਕਿ ਇਸ ਖੇਡ ਮੈਦਾਨ 'ਤੇ 50 ਲੱਖ ਰੁਪਏ ਦੀ ਲਾਗਤ ਆਈ ਹੈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਐਡ. ਘੁੰਮਣ ਡਿਸਪੈਂਸਰੀ ਤੇ ਸੜਕ ਦਾ ਵੀ ਨੀਂਹ ਪੱਥਰ ਰੱਖਣਗੇ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਕੁਮਾਰ ਵੀ ਹਾਜ਼ਰ ਹੋਣਗੇ |
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਟਾਂਡਾ ਵਿਖੇ ਉਤਸ਼ਾਹ ਨਾਲ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਹਰਦਿਆਲ ਸਿੰਘ ਨੇ ਬਤੌਰ ਟ੍ਰੇਨਿੰਗ ਅਫ਼ਸਰ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।