04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 17-05-2026
ਦਸੂਹਾ, 16 ਮਈ (ਭੁੱਲਰ)-ਐੱਸ. ਕੇ. ਐਮ. ਦੀ ਕਾਲ ਤੇ ਦੁਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਦਸੂਹਾ ਵਿਖੇ ਰਣਜੀਤ ਸਿੰਘ ਬਾਜਵਾ, ਮਹਿਤਾਬ ਸਿੰਘ ਹੁੰਦਲ, ਗੁਰਪ੍ਰੀਤ ਸਿੰਘ ਸੰਧੂ ਦੀ ਅਗਵਾਈ 'ਚ ਬੀ. ਜੇ. ਪੀ. ਤੇ ਰਾਜਪਾਲ ਦਾ ਪੁਤਲਾ ਫੂਕਿਆ ਤੇ ਰੋਸ ਪ੍ਰਦਰਸ਼ਨ ਕੀਤਾ | ਆਗੂਆਂ ਨੇ ਕਿਹਾ ਕਿ 15 ਮਈ ਨੂੰ ਐੱਸ. ਕੇ. ਐਮ. ਵਲੋਂ ਚੰਡੀਗੜ੍ਹ ਵਿਖੇ ਇਕੱਤਰਤਾ ਕਰਕੇ ਰਾਜਪਾਲ ਨੂੰ ਇਕ ਮੰਗ ਪੱਤਰ ਦਿੱਤਾ ਜਾਣਾ ਸੀ ਕਿ ਐਸ. ਕੇ. ਐਮ. ਦੇ ਕਾਫ਼ਲੇ ਨੂੰ ਰਸਤੇ ਵਿਚ ਰੋਕ ਕੇ ਤਸ਼ੱਦਦ ਕੀਤਾ ਤੇ ਪਾਣੀ ਦੀਆਂ ਬੁਛਾੜਾਂ, ਲਾਠੀ ਚਾਰਜ ਕੀਤਾ ਗਿਆ | ਕਿਸਾਨਾਂ ਮਜ਼ਦੂਰਾਂ ਦਾ ਬੁਰਾ ਹਾਲ ਕੀਤਾ | ਉਨ੍ਹਾਂ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਬੀ.ਜੇ.ਪੀ. ਦੀ ਘਟੀਆ ਚਾਲ ਨੂੰ ਲੈ ਕੇ ਅੱਜ ਐੱਸ. ਕੇ. ਐਮ. ਵਲੋਂ ਪੁਤਲੇ ਫੂਕੇ ਗਏ ਹਨ | ਇਸ ਮੌਕੇ ਹਰਜੀਤ ਸਿੰਘ, ਕੁਲਵਿੰਦਰ ਸਿੰਘ ਚੀਮਾ, ਸਿਮਰਨਜੀਤ ਸਿੰਘ ਚੀਮਾ, ਰਾਜਪਾਲ ਸਿੰਘ ਮਾਂਗਟ, ਜਗਮੋਹਨ ਸਿੰਘ, ਹਰਜੀਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਡੁਗਰੀ, ਜੱਜ ਸਿੰਘ ਸੰਧੂ, ਜਗਮੋਹਨ ਸਿੰਘ ਸੰਧੂ, ਦਲਜੀਤ ਸਿੰਘ ਚੱਕ ਮਹਿਰਾ, ਦਲੇਰ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪਿ੍ੰ. ਕਿਰਨਪ੍ਰੀਤ ਕੌਰ ਧਾਮੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ 'ਆਪ' ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।