05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਕੌਂਸਲ ਗੜ੍ਹਸ਼ੰਕਰ ਦੀਆਂ ਚੋਣਾਂ ਲਈ ਬਸਪਾ ਦੇ 9 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ

ਅਜੀਤ ਡੈਸਕ 17-05-2026
ਗੜ੍ਹਸ਼ੰਕਰ, 16 ਮਈ (ਧਾਲੀਵਾਲ)-ਨਗਰ ਕੌਂਸਲ ਗੜ੍ਹਸ਼ੰਕਰ ਦੇ 13 ਵਾਰਡਾਂ ਦੀ ਚੋਣ ਲਈ ਬਹੁਜਨ ਸਮਾਜ ਪਾਰਟੀ ਵਲੋਂ 9 ਵਾਰਡਾਂ ਤੋਂ ਆਪਣੇ ਉਮੀਦਵਾਰ ਦਿੱਤੇ ਗਏ ਹਨ | ਇੱਥੇ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਬਸਪਾ ਦੇ ਵੱਖ-ਵੱਖ ਵਾਰਡਾਂ ਤੋਂ ਚੋਣ ਲੜਨ ਜਾ ਰਹੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ | ਇਸ ਮੌਕੇ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਪੂਰੀ ਤਰ੍ਹਾਂ ਬੇਖ਼ੌਫ ਹੋ ਕੇ ਆਪਣੇ ਵੋਟ ਦੇ ਸੰਵਿਧਾਨਕ ਅਧਿਕਾਰ ਦਾ ਇਸਤੇਮਾਲ ਕਰਨ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵੋਟ ਸਭ ਤੋਂ ਵੱਡੀ ਤਾਕਤ ਹੈ ਅਤੇ ਸ਼ਹਿਰ ਦੀ ਤਕਦੀਰ ਬਦਲਣ ਲਈ ਸਹੀ ਉਮੀਦਵਾਰਾਂ ਦੀ ਚੋਣ ਜ਼ਰੂਰੀ ਹੈ | ਨਾਮਜ਼ਦਗੀ ਪੇਪਰ ਦਾਖਲ ਕਰਨ ਸਮੇਂ ਹਲਕਾ ਇੰਚਾਰਜ ਬਖ਼ਸ਼ੀਸ਼ ਭੀਮ, ਅਸ਼ੋਕ ਬਡੇਸਰੋਂ, ਹਲਕਾ ਪ੍ਰਧਾਨ ਮਾ. ਮਲਕੀਤ ਸਿੰਘ, ਰਵਿੰਦਰ ਬੀਹੜਾ, ਸੁਖਵਿੰਦਰ ਡਘਾਮ, ਕਸ਼ਮੀਰ ਸਿੰਘ, ਸੁਰਿੰਦਰ ਸਿੰਘ ਸ਼ਿੰਦਾ, ਸੰਤੋਖ ਸਿੰਘ, ਪੀ.ਐੱਲ. ਸੂਦ, ਜੋਗਿੰਦਰ ਸਿੰਘ, ਚਮਨ ਲਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਬਸਪਾ ਆਗੂ ਤੇ ਉਮੀਦਵਾਰ ਹਾਜ਼ਰ ਹੋਏ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਅਕਾਲੀ ਦਲ ਦੇ 4 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਅਗਲੀ ਖ਼ਬਰ ਭਾਜਪਾ ਦੇ 7 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।