05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਕੌਂਸਲ ਚੋਣਾਂ 'ਚ ਅਕਾਲੀ ਦਲ ਦੇ 4 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਅਜੀਤ ਡੈਸਕ 17-05-2026
ਹਰਿਆਣਾ, 16 ਮਈ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਕਰਵਾਈਆਂ ਜਾ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ 4 ਉਮੀਦਵਾਰਾਂ ਵਲੋਂ ਪ੍ਰੋ: ਸੰਦੀਪ ਸਿੰਘ ਸੀਕਰੀ ਇੰਚਾਰਜ ਹਲਕਾ ਸ਼ਾਮ ਚੁਰਾਸੀ ਦੀ ਅਗਵਾਈ ਹੇਠ ਏ.ਆਰ.ਓ ਰਾਜ ਕੁਮਾਰ ਨਾਇਬ ਤਹਿਸੀਲਦਾਰ ਭੂੰਗਾ ਨੂੰ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ ਗਏ | ਇਸ ਮੌਕੇ ਪ੍ਰੋ: ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਨਗਰ ਕੌਂਸਲ ਹਰਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਾਰਡ ਨੰਬਰ 6 ਤੋਂ ਵਰਿੰਦਰ ਸਿੰਘ ਗਿੱਲ ਨੇ, ਵਾਰਡ ਨੰਬਰ 8 ਤੋਂ ਵਾਹਿਗੁਰੂ ਪਾਲ ਸਿੰਘ ਨੇ, ਵਾਰਡ ਨੰਬਰ 9 ਤੋਂ ਬਿਕਰਮਜੀਤ ਸਿੰਘ ਗਿੱਲ ਤੇ ਦਲਜੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਆਪਣੇ ਚੋਣ ਨਿਸ਼ਾਨ 'ਤੇ ਚੋਣ ਲੜਨਗੇ ਤੇ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਨਗੇ | ਪ੍ਰੋ: ਸੀਕਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੇ ਕਹਿਣ 'ਤੇ ਵਾਰਡਾਂ 'ਚੋਂ ਵੋਟਾਂ ਕੱਟੀਆਂ ਤੇ ਬਣਾਈਆਂ ਗਈਆਂ ਹਨ ਤਾਂ ਜੋ ਚੋਣਾਂ 'ਚ ਲਾਭ ਮਿੱਲ ਸਕੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਿਰਪੱਖ ਤੌਰ 'ਤੇ ਚੋਣਾਂ ਕਰਵਾਈਆਂ ਜਾਣ |
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਪਵਨ ਕੁਮਾਰ ਦੇ ਨਾਮਜ਼ਦਗੀ ਪੇਪਰ ਖੋਹੇ ਹਲਕਾ ਇੰਚਾਰਜ ਲਾਲੀ ਨੇ ਸੱਤਾਧਾਰੀ ਧਿਰ ਤੇ ਪ੍ਰਸ਼ਾਸਨ ਖ਼ਿਲਾਫ... ਅਗਲੀ ਖ਼ਬਰ ਨਗਰ ਕੌਂਸਲ ਗੜ੍ਹਸ਼ੰਕਰ ਦੀਆਂ ਚੋਣਾਂ ਲਈ ਬਸਪਾ ਦੇ 9 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।