05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਕੌਂਸਲ ਹਰਿਆਣਾ ਚੋਣਾਂ ਲਈ 43 ਨਾਮਜ਼ਦਗੀਆਂ ਦਾਖ਼ਲ ਹੋਈਆਂ-ਆਰ.ਓ. ਰੁਪਿੰਦਰ ਸਿੰਘ ਪਾਬਲਾ

ਅਜੀਤ ਡੈਸਕ 17-05-2026
ਹਰਿਆਣਾ, 16 ਮਈ (ਹਰਮੇਲ ਸਿੰਘ ਖੱਖ)-ਨਗਰ ਕੌਂਸਲ ਹਰਿਆਣਾ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਚੋਣ ਪ੍ਰਕਿਰਿਆ ਪੂਰੇ ਜ਼ੋਰਾਂ 'ਤੇ ਚੱਲ ਰਹੀ ਹੈ | ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ ਕਰਵਾਉਣ ਲਈ ਬਤੌਰ ਰਿਟਰਨਿੰਗ ਅਫ਼ਸਰ ਰੁਪਿੰਦਰ ਸਿੰਘ ਪਾਬਲਾ ਐਕਸੀਅਨ ਕੰਢੀ ਕਨਾਲ ਅਤੇ ਅਸਿਸਟੈਂਟ ਰਿਟਰਨਿੰਗ ਅਫ਼ਸਰ ਰਾਜ ਕੁਮਾਰ ਨਾਇਬ ਤਹਿਸੀਲਦਾਰ ਭੂੰਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵੱਲੋਂ ਕੁੱਲ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿਚ ਆਪ ਦੇ 15, ਕਾਂਗਰਸ ਦੇ 8, ਭਾਜਪਾ ਦੇ 7, ਸ਼ੋ੍ਰਮਣੀ ਅਕਾਲੀ ਦਲ ਦੇ 4 ਤੇ ਆਜ਼ਾਦ 9 ਉਮੀਦਵਾਰਾਂ ਨੇ ਕਾਗ਼ਜ਼ਾਤ ਜਮਾ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਅੱਜ ਸਨਿੱਚਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖ਼ਰੀ ਦਿਨ ਸੀ | ਉਨ੍ਹਾਂ ਕਿਹਾ ਕਿ 18 ਮਈ ਸੋਮਵਾਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 19 ਮਈ ਮੰਗਲਵਾਰ ਨੂੰ ਉਮੀਦਵਾਰ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ | ਉਨ੍ਹਾਂ ਦੱਸਿਆ ਕਿ 26 ਮਈ ਮੰਗਲਵਾਰ ਨੂੰ ਵੋਟਾਂ ਪੈਣਗੀਆਂ | ਵੋਟਿੰਗ ਦਾ ਸਮਾਂ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ | ਇਸ ਤੋਂ ਬਾਅਦ 29 ਮਈ ਸ਼ੁੱਕਰਵਾਰ ਨੂੰ ਪੋਲ ਹੋਈਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਨਤੀਜੇ ਐਲਾਨੇ ਜਾਣਗੇ | ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਹਰਿਆਣਾ ਵਿਚ ਕੁੱਲ 11 ਵਾਰਡ ਹਨ ਅਤੇ ਚੋਣਾਂ ਲਈ 12 ਪੋਲਿੰਗ ਸਟੇਸ਼ਨ ਬਣਾਏ ਗਏ ਹਨ | ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਰੁਪਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵੱਲੋਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਅਮਨ-ਅਮਾਨ ਨਾਲ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਫੋਰਸ ਵੀ ਤਾਇਨਾਤ ਰਹੇਗੀ |
ਪਿਛਲੀ ਖ਼ਬਰ ਨਗਰ ਕੌਂਸਲ ਗੜ੍ਹਦੀਵਾਲਾ ਲਈ ਕਾਂਗਰਸ ਦੇ 11 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਅਗਲੀ ਖ਼ਬਰ ਗੜ੍ਹਦੀਵਾਲਾ ਨਗਰ ਕੌਂਸਲ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਨੇ 7 ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।