06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਵਿਖੇ ਇੰਟਰਨਸ਼ਿਪ ਵਿਸ਼ੇ 'ਤੇ ਸੈਮੀਨਾਰ

ਅਜੀਤ ਡੈਸਕ 17-05-2026
ਦਸੂਹਾ, 16 ਮਈ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਆਈ.ਕਿਊ.ਏ.ਸੀ. ਵਿਭਾਗ ਵਲੋਂ -ਇੰਟਰਨਸ਼ਿਪ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਸਿਖਲਾਈ ਅਤੇ ਭਵਿੱਖ ਦੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨਾ ਲਈ ਟੀਚਿੰਗ ਸਟਾਫ਼ ਨੂੰ ਜਾਣਕਾਰੀ ਪ੍ਰਦਾਨ ਕਰਨਾ ਸੀ | ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਇੰਚਾਰਜ ਡਾ. ਭਾਨੂੰ ਗੁਪਤਾ ਨੇ ਸੰਬੋਧਨ ਕਰਦੇ ਹੋਏ ਇੰਟਰਨਸ਼ਿਪ ਦੀਆਂ ਮੁੱਖ ਵਿਸ਼ੇਸ਼ਤਾਵਾਂ ਅਤੇ ਇਸ ਦੀ ਮਹੱਤਤਾ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਸਾਂਝੀ ਕੀਤੀ | ਡਾ. ਗੁਪਤਾ ਨੇ ਦੱਸਿਆ ਕਿ ਕਿਵੇਂ ਇੱਕ ਚੰਗੀ ਇੰਟਰਨਸ਼ਿਪ ਵਿਦਿਆਰਥੀਆਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨ ਵਿਚ ਮਦਦਗਾਰ ਸਾਬਤ ਹੁੰਦੀ ਹੈ ਅਤੇ ਉਨ੍ਹਾਂ ਨੂੰ ਉਦਯੋਗਿਕ ਜਗਤ ਦੀਆਂ ਚੁਨੌਤੀਆਂ ਲਈ ਤਿਆਰ ਕਰਦੀ ਹੈ | ਉਨ੍ਹਾਂ ਦੱਸਿਆ ਕਿ ਨਵੀਂ ਸਿੱਖਿਆ ਨੀਤੀ ਤਹਿਤ ਡਿਗਰੀ ਕਰਦੇ ਹਰ ਵਿਦਿਆਰਥੀ ਲਈ ਇੰਟਰਨਸ਼ਿਪ ਪ੍ਰੋਗਰਾਮ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਬੀ.ਕਾਮ ਅਤੇ ਆਰਟਸ ਦੇ ਵਿਦਿਆਰਥੀਆਂ ਲਈ ਇਹ ਇੰਟਰਨਸ਼ਿਪ 2 ਕਰੈਡਿਟ ਅਤੇ ਬਾਕੀ ਸਾਰੀਆਂ ਸਟਰੀਮ ਲਈ 4 ਕਰੈਡਿਟ ਦੀ ਨਿਰਧਾਰਿਤ ਕੀਤੀ ਗਈ ਹੈ | ਵਿਦਿਆਰਥੀ ਆਪਣੀ ਪਸੰਦ ਅਤੇ ਰੁਚੀ ਦੇ ਕਿਸੇ ਵੀ ਵਿਸ਼ੇ ਵਿਚ ਸਿਖਲਾਈ ਪ੍ਰਾਪਤ ਕਰ ਸਕਦਾ ਹੈ | ਜਿਹੜੇ ਵਿਦਿਆਰਥੀ ਬਾਹਰ ਫ਼ੀਲਡ ਵਿਚ ਜਾ ਕੇ ਟਰੇਨਿੰਗ ਲੈਣ ਤੋਂ ਅਸਮਰਥ ਹੋਣਗੇ, ਉਨ੍ਹਾਂ ਨੂੰ ਰਿਸਰਚ ਦੇ ਖੇਤਰ ਵਿਚ ਆਪਣੇ ਨਿਰਧਾਰਿਤ ਕਰੈਡਿਟ ਪੂਰੇ ਕਰਨੇ ਪੈਣਗੇ | ਪਿ੍ੰਸੀਪਲ ਪ੍ਰੋਫੈਸਰ ਰਾਕੇਸ਼ ਕੁਮਾਰ ਮਹਾਜਨ ਨੇ ਕਿਹਾ ਕਿ ਵਿਦਿਆਰਥੀਆਂ ਦੀ ਖੇਤਰੀ ਸਿਖਲਾਈ ਵਾਸਤੇ ਵੱਖ-ਵੱਖ ਸਰਕਾਰੀ ਅਤੇ ਗ਼ੈਰ ਸਰਕਾਰੀ ਸੰਸਥਾਵਾਂ ਨਾਲ ਸਾਈਨ ਕਰਨ ਦੀ ਪ੍ਰਕਿਰਿਆ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵਿਦਿਆਰਥੀ ਇਸ ਟਰੇਨਿੰਗ ਤੋਂ ਵਾਂਝਾ ਨਾ ਰਹੇ ਜਾ ਲੇਟ ਨਾ ਹੋਵੇ | ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ, ਜਿਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਇੰਟਰਨਸ਼ਿਪ ਨਾਲ ਸਬੰਧਿਤ ਕਈ ਤਰ੍ਹਾਂ ਦੇ ਸ਼ੰਕਿਆ ਦਾ ਨਿਵਾਰਨ ਵੀ ਕੀਤਾ | ਰਜਿਸਟਰਾਰ ਡਾਕਟਰ ਅਮਿੱਤ ਸ਼ਰਮਾ ਨੇ ਸਟਾਫ਼ ਨੂੰ ਗੁਜ਼ਾਰਿਸ਼ ਕੀਤੀ ਕਿ ਉਹ ਬੱਚਿਆਂ ਨੂੰ ਪ੍ਰੇਰਿਤ ਕਰਨ ਤਾਂ ਜੋ ਉਹ ਇਸ ਸਿਖਲਾਈ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ |
ਪਿਛਲੀ ਖ਼ਬਰ ਬੋਰਡ ਦੇ ਨਤੀਜਿਆਂ ਦੇ ਵਧੀਆ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆ ਦਾ ਸਨਮਾਨ ਅਗਲੀ ਖ਼ਬਰ ਧਾਰਮਿਕ ਪ੍ਰੀਖਿਆ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।