06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

12ਵੀਂ ਜਮਾਤ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 17-05-2026
ਮਾਹਿਲਪੁਰ, 16 ਮਈ (ਰਜਿੰਦਰ ਸਿੰਘ)-ਖ਼ਾਲਸਾ ਕਾਲਜ ਮਾਹਿਲਪੁਰ ਦੇ ਕੈਂਪਸ 'ਚ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਬਾਰ੍ਹਵੀਂ ਜਮਾਤ ਦੇ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਕਰਵਾਏ ਸਨਮਾਨ ਸਮਾਰੋਹ ਮੌਕੇ ਸਿੱਖ ਐਜੂਕੇਸ਼ਨਲ ਕੌਂਸਲ ਦੇ ਖ਼ਜ਼ਾਨਚੀ ਵਰਿੰਦਰ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਪਿ੍ੰ. ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਮੈਡੀਕਲ ਸਟਰੀਮ 'ਚ ਵਿਦਿਆਰਥਣ ਅੰਜਲੀ ਬਾਲੀ ਨੇ 91.8 ਫ਼ੀਸਦੀ ਅੰਕਾਂ ਨਾਲ ਪਹਿਲਾ, ਜਸ਼ਨਦੀਪ ਕੌਰ ਨੇ 89.8 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਹਰਤੇਜ ਸਿੰਘ ਨੇ 89.4 ਫ਼ੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਨਾਨ-ਮੈਡੀਕਲ ਦੇ ਨਤੀਜੇ 'ਚ ਵਿਦਿਆਰਥਣ ਮਹਿਕ ਨੇ 85.4 ਫ਼ੀਸਦੀ ਅੰਕਾਂ ਨਾਲ ਪਹਿਲਾ, ਸਿਮਰਨ ਕੌਰ ਨੇ 84.8 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਰਸ਼ਿਕਾ ਸਿੰਘ ਨੇ 78.4 ਫ਼ੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਸਟਰੀਮ 'ਚ ਵਿਦਿਆਰਥਣ ਕਿਰਨਦੀਪ ਕੌਰ ਨੇ 90.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਅਰਸ਼ਦੀਪ ਕੌਰ ਨੇ 89.2 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਹਰਲੀਨ ਕੌਰ ਨੇ 86.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਸਟਰੀਮ 'ਚ ਵਿਦਿਆਰਥਣ ਕਰਮਨਪ੍ਰੀਤ ਕੌਰ ਨੇ 88.6 ਫ਼ੀਸਦੀ ਅੰਕਾਂ ਨਾਲ ਪਹਿਲਾ, ਸਿ੍ਸ਼ਟੀ ਨੇ 84 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਜੈਸਮੀਨ ਕੌਰ ਨੇ 83.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪ੍ਰੋ. ਕਮਲਪ੍ਰੀਤ ਕੌਰ, ਪ੍ਰੋ. ਜਸਦੀਪ ਕੌਰ, ਪ੍ਰੋ. ਅਸ਼ੋਕ ਕੁਮਾਰ, ਪ੍ਰੋ. ਹਰਪ੍ਰੀਤ ਕੌਰ, ਡਾ. ਗਣੇਸ਼ ਖੰਨਾ, ਪ੍ਰੋ. ਰਜਿੰਦਰ ਕੌਰ, ਪ੍ਰੋ. ਰਮਨਦੀਪ ਕੌਰ ਸਮੇਤ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਸੀ. ਐੱਚ. ਸੀ. ਬੁੱਢਾਬੜ ਅਧੀਨ ਪਿੰਡ ਕੋਲੀਆਂ, ਮਾਨਸਰ ਵਿਖੇ ਐੱਚ. ਪੀ. ਵੀ. ਵੈਕਸੀਨੇਸ਼ਨ ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਕੌਮੀ ਡੇਂਗੂ ਦਿਵਸ ਮੌਕੇ ਕਮਾਲਪੁਰ ਸਕੂਲ 'ਚ ਜਾਗਰੂਕਤਾ ਸੈਮੀਨਾਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।