06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੀ. ਐੱਚ. ਸੀ. ਬੁੱਢਾਬੜ ਅਧੀਨ ਪਿੰਡ ਕੋਲੀਆਂ, ਮਾਨਸਰ ਵਿਖੇ ਐੱਚ. ਪੀ. ਵੀ. ਵੈਕਸੀਨੇਸ਼ਨ ਕੈਂਪ ਦੀ ਸ਼ੁਰੂਆਤ

ਅਜੀਤ ਡੈਸਕ 17-05-2026
ਭੰਗਾਲਾ, 16 ਮਈ (ਬਲਵਿੰਦਰਜੀਤ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਤੇ ਡਾ. ਸੀਮਾ ਗਰਗ, ਜ਼ਿਲ੍ਹਾ ਟੀਕਾਕਰਨ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ. ਬੁੱਢਾਬੜ ਡਾ. ਨੀਲਮ ਦੀ ਅਗਵਾਈ ਹੇਠ ਪਿੰਡ ਕੋਲੀਆਂ, ਮਾਨਸਰ ਤੇ ਸਰਿਆਣਾ ਵਿਖੇ ਐੱਚ. ਪੀ. ਵੀ. ਵੈਕਸੀਨੇਸ਼ਨ ਕੈਂਪ ਆਯੋਜਿਤ ਕੀਤੇ ਗਏ | ਕੈਂਪਾਂ ਦੌਰਾਨ 14 ਤੋਂ 15 ਸਾਲ ਦੀਆਂ ਯੋਗ ਕੁੜੀਆਂ ਨੂੰ ਐੱਚ. ਪੀ. ਵੀ. ਵੈਕਸੀਨ ਲਗਾਈ ਗਈ | ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮਾਪਿਆਂ ਅਤੇ ਆਮ ਲੋਕਾਂ ਨੂੰ ਦੱਸਿਆ ਗਿਆ ਕਿ ਐੱਚ. ਪੀ. ਵੀ. ਵੈਕਸੀਨ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਇਹ ਵੈਕਸੀਨ ਕੁੜੀਆਂ ਦੀ ਸਿਹਤ ਸੁਰੱਖਿਆ ਲਈ ਇਕ ਪ੍ਰਭਾਵਸ਼ਾਲੀ ਕਦਮ ਹੈ ਅਤੇ ਸਮੇਂ ਸਿਰ ਵੈਕਸੀਨੇਸ਼ਨ ਨਾਲ ਭਵਿੱਖ ਵਿਚ ਗੰਭੀਰ ਬਿਮਾਰੀਆਂ ਤੋਂ ਬਚਾਅ ਸੰਭਵ ਹੈ | ਸਿਹਤ ਕਰਮਚਾਰੀਆਂ ਵਲੋਂ ਕੈਂਪਾਂ ਦੌਰਾਨ ਲੋਕਾਂ ਨੂੰ ਸਰਵਾਈਕਲ ਕੈਂਸਰ ਦੇ ਲੱਛਣਾਂ, ਬਚਾਅ ਅਤੇ ਸਮੇਂ-ਸਮੇਂ 'ਤੇ ਸਿਹਤ ਜਾਂਚ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਨ੍ਹਾਂ ਕੈਂਪਾਂ ਨੂੰ ਸਫਲ ਬਣਾਉਣ 'ਚ ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ, ਆਂਗਣਵਾੜੀ ਵਰਕਰਾਂ ਤੇ ਸਕੂਲ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ | ਸੀਨੀਅਰ ਮੈਡੀਕਲ ਅਫ਼ਸਰ ਡਾ. ਨੀਲਮ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਯੋਗ ਬੱਚੀ ਐੱਚ. ਪੀ. ਵੀ. ਵੈਕਸੀਨ ਤੋਂ ਵਾਂਝੀ ਨਾ ਰਹੇ | ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ, ਐਮ. ਪੀ. ਐੱਚ. ਡਬਲਿਊ ਸਟਾਫ਼, ਆਸ਼ਾ ਵਰਕਰਾਂ ਤੇ ਹੋਰ ਸਹਿਯੋਗੀ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਬੇ ਦੇ ਭੇਸ ਵਿਚ ਆਏ ਲੁਟੇਰਿਆਂ ਨੇ ਕੀਤੀ ਲੁੱਟਣ ਦੀ ਅਸਫਲ ਕੋਸ਼ਿਸ਼ ਅਗਲੀ ਖ਼ਬਰ 12ਵੀਂ ਜਮਾਤ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।