06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਰਕਾਰੀ ਸਕੂਲ ਲੜਕੇ ਮਾਹਿਲਪੁਰ ਦੇ 12ਵੀਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 17-05-2026
ਮਾਹਿਲਪੁਰ, 16 ਮਈ (ਰਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਹਿਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਵਾਇਸ ਪਿ੍ੰ. ਰੇਨੂਕਾ ਬਾਲੀ ਨੇ ਦੱਸਿਆ ਕਿ ਹਿਊਮੈਨਟੀਜ ਸਟਰੀਮ ਦੀ ਵਿਦਿਆਰਥੀ ਸੁਮਿਤ ਕੁਮਾਰ ਨੇ 93.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸਾਇੰਸ ਗਰੁੱਪ 'ਚੋਂ ਰਣਜੋਤ ਰੱਤੂ ਨੇ 91.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਤੇ ਵੋਕੇਸ਼ਨਲ ਗਰੁੱਪ 'ਚੋਂ 85.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਉਨ੍ਹਾਂ ਸਮੂਹ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਵਧਾਈਆਂ ਦਿੰਦਿਆਂ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਲੈਕ. ਅਮਰਜੀਤ ਸਿੰਘ, ਬਲਜਿੰਦਰ ਸਿੰਘ, ਸਿਮਰਨਦੀਪ ਕੌਰ, ਰਵਪ੍ਰੀਤ ਸਿੰਘ, ਕਿਰਨਜੋਤ ਕੌਰ, ਸੁਖਵਿੰਦਰ ਕੌਰ, ਸਿਕੰਦਰ ਪਾਲ, ਪੂਜਾ ਮਹਿਮੀਆ, ਨੀਰੂ ਸ਼ਰਮਾ, ਠਾਕੁਰ ਕਰਨ ਮਹਿਤਾ ਤੇ ਸਮੂਹ ਸਟਾਫ਼ ਤੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਕੈਂਬਰਿਜ਼ ਓਵਰਸੀਜ਼ ਸਕੂਲ ਮੁਕੇਰੀਆਂ ਦੇ ਨਤੀਜੇ ਸ਼ਾਨਦਾਰ ਰਹੇ ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਹਾੜੇ ਮੌਕੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।