06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕੈਂਬਰਿਜ਼ ਓਵਰਸੀਜ਼ ਸਕੂਲ ਮੁਕੇਰੀਆਂ ਦੇ ਨਤੀਜੇ ਸ਼ਾਨਦਾਰ ਰਹੇ

ਅਜੀਤ ਡੈਸਕ 17-05-2026
ਮੁਕੇਰੀਆਂ, 16 ਮਈ (ਰਾਮਗੜ੍ਹੀਆ)-ਕੈਂਬਰਿਜ਼ ਓਵਰਸੀਜ਼ ਸਕੂਲ ਮੁਕੇਰੀਆਂ ਦੇ ਸੀ. ਬੀ. ਐਸ. ਈ. 12ਵੀਂ ਜਮਾਤ ਦੇ ਪ੍ਰੀਖਿਆ ਨਤੀਜੇ ਸ਼ਾਨਦਾਰ ਰਹੇ | ਸਕੂਲ ਦੇ ਪਿ੍ੰਸੀਪਲ ਨੀਤੂ ਜੌਹਰੀ ਨੇ ਕਿਹਾ ਕਿ ਵੱਖ-ਵੱਖ ਸਟਰੀਮਾਂ ਵਿਚ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਕੂਲ, ਮਾਪਿਆਂ ਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀ, ਸ਼ਿਵਮ ਗੌਰੇ ਨੇ ਸਕੂਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ, ਰਿਧਿਮਾ, ਲੀਆ, ਆਸ਼ਨਾ ਠਾਕੁਰ, ਦਿਵਯਾਂਸ਼ ਜੈਨ, ਅਵਨੀਤ ਸਿੰਘ, ਵੰਸ਼ਿਕਾ ਭਾਰਦਵਾਜ, ਨਿੰਦਰਪ੍ਰੀਤ ਸਿੰਘ ਅਤੇ ਰਮਨਪ੍ਰੀਤ ਕੌਰ ਨੇ ਵੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦੇ ਨਾਲ, ਸਾਰਿਆਂ ਲਈ ਪ੍ਰੇਰਨਾਦਾਇਕ ਹੈ | ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ, ਅਧਿਆਪਕਾਂ ਦੇ ਸਮਰਪਣ ਤੇ ਮਾਪਿਆਂ ਦੇ ਸਮਰਥਨ ਦਾ ਨਤੀਜਾ ਹੈ | ਸਕੂਲ ਦੇ ਐਮ. ਡੀ. ਸਚਿਨ ਸਮਿਆਲ ਤੇ ਚੇਅਰਪਰਸਨ ਸ਼ਿਖਾ ਸਮਿਆਲ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਰਾਜਪੂਤ ਭਾਈਚਾਰੇ ਵਲੋਂ ਬਲਵੀਰ ਸਿੰਘ ਫੁਗਲਾਣਾ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਸਕੂਲ ਲੜਕੇ ਮਾਹਿਲਪੁਰ ਦੇ 12ਵੀਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।