06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪ੍ਰਾਪਰਟੀ 'ਚ ਨਿਵੇਸ਼ ਕਰਨ ਦੇ ਨਾਂਅ 'ਤੇ 2 ਕਰੋੜ 39 ਲੱਖ 61 ਹਜ਼ਾਰ 840 ਰੁਪਏ ਦੀ ਠੱਗੀ, ਦੋ ਭਰਾ ਨਾਮਜ਼ਦ

ਅਜੀਤ ਡੈਸਕ 17-05-2026
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਪ੍ਰਾਪਰਟੀ 'ਚ ਨਿਵੇਸ਼ ਕਰਕੇ ਵੱਧ ਮੁਨਾਫ਼ੇ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਦੋ ਕਰੋੜ 39 ਲੱਖ 61 ਹਜ਼ਾਰ 840 ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰਕੇ ਦੋ ਭਰਾਵਾਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਨਿਤੀਸ਼ ਗੁਪਤਾ ਪੁੱਤਰ ਹਰੀ ਵਾਸੀ ਸੈਂਟਰਲ ਟਾਊਨ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇਕ ਸ਼ਿਕਾਇਤ ਦਿੱਤੀ ਸੀ | ਉਸ ਨੇ ਦੱਸਿਆ ਸੀ ਕਿ ਲੁਧਿਆਣਾ ਦੇ ਵਾਸੀ ਅਮਿੱਤ ਸੈਮਸਨ ਡਿਸੂਜਾ ਤੇ ਉਸ ਦੇ ਭਰਾ ਸਮਰ ਡਿਸੂਜਾ ਨੇ ਉਸ ਨੰੂ ਕਥਿਤ ਤੌਰ 'ਤੇ ਲੁਧਿਆਣਾ ਤੇ ਵਿਦੇਸ਼ 'ਚ ਪ੍ਰਾਪਰਟੀ 'ਚ ਨਿਵੇਸ਼ ਕਰਕੇ ਵੱਧ ਮੁਨਾਫ਼ਾ ਹੋਣ ਦਾ ਝਾਂਸਾ ਦੇ ਕੇ ਉਸ ਦੇ ਨਾਲ 2 ਕਰੋੜ 39 ਲੱਖ 61 ਹਜ਼ਾਰ 840 ਰੁਪਏ ਦੀ ਠੱਗੀ ਕੀਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਉਕਤ ਸ਼ਿਕਾਇਤ ਦੀ ਜਾਂਚ ਲਈ ਸੀ. ਆਈ. ਇੰਚਾਰਜ ਨੂੰ ਹੁਕਮ ਦਿੱਤੇ ਸਨ | ਪੁਲਿਸ ਨੇ ਜਾਂਚ ਰਿਪੋਰਟ ਆਉਣ ਦੇ ਬਾਅਦ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਗੜ੍ਹਦੀਵਾਲਾ ਨਗਰ ਕੌਂਸਲ ਦੇ 11 ਵਾਰਡਾਂ ਲਈ 48 ਉਮੀਦਵਾਰਾਂ ਨੇ ਕਾਗ਼ਜ਼ ਦਾਖ਼ਲ ਕਰਵਾਏ ਅਗਲੀ ਖ਼ਬਰ ਅਗਸਤ 'ਚ ਸੁਪਰੀਮ ਕੋਰਟ ਵਿਖੇ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਲਈ ਪ੍ਰੀ-ਲੋਕ ਅਦਾਲਤਾਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।