02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਡੀ. ਏ. ਵੀ. ਕਾਲਜ ਹੁਸ਼ਿਆਰਪੁਰ 'ਚ ਵਿਜੇ ਕੁਮਾਰ ਮੈਮੋਰੀਅਲ ਸਕਾਲਰਸ਼ਿਪ ਵੰਡੀ

ਅਜੀਤ ਡੈਸਕ 23-05-2026
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਵਿਖੇ ਸਭਿਆਚਾਰਕ ਗਤੀਵਿਧੀਆਂ 'ਚ ਸਰਗਰਮੀ ਨਾਲ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਜੇ ਕੁਮਾਰ ਮੈਮੋਰੀਅਲ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਿ੍ੰ. ਪ੍ਰੋ. ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਵਿਜੈ ਕੁਮਾਰ ਸੰਸਥਾ ਦੇ ਸਾਬਕਾ ਵਿਦਿਆਰਥੀ ਸਨ | ਉਨ੍ਹਾਂ ਦੀ ਯਾਦ 'ਚ ਉਨ੍ਹਾਂ ਦੇ ਭਰਾ ਅਵਿਨਾਸ਼ ਕੁਮਾਰ ਰੰਗੜਾ, ਸਲਰੋਜ਼ ਸਟੇਟ ਯੂਨੀਵਰਸਿਟੀ, ਐਲਪਾਈਨ, ਯੂ. ਐਸ. ਏ. ਦੇ ਰਸਾਇਣ ਵਿਗਿਆਨ ਦੇ ਸੇਵਾਮੁਕਤ ਪ੍ਰੋਫੈਸਰ ਜਿੰਨਾ ਨੇ ਸਕਾਲਰਸ਼ਿਪ ਰਾਸ਼ੀ ਲਈ ਚੈੱਕ ਭੇਟ ਕੀਤਾ ਅਤੇ ਆਪਣੀ ਇੱਛਾ ਪ੍ਰਗਟ ਕੀਤੀ ਕਿ ਇਹ ਸਕਾਲਰਸ਼ਿਪ ਸਿਰਫ਼ ਉਨ੍ਹਾਂ ਵਿਦਿਆਰਥੀ ਕਲਾਕਾਰਾਂ ਨੂੰ ਦਿੱਤੀ ਜਾਵੇ ਜੋ ਆਪਣੀ ਕਲਾ ਰਾਹੀਂ ਸਮਾਜ ਨੂੰ ਡੂੰਘਾ ਸੰਦੇਸ਼ ਦੇਣ ਦੀ ਯੋਗਤਾ ਰੱਖਦੇ ਹਨ, ਭਾਵੇਂ ਇਸ 'ਚ ਥੀਏਟਰ ਸ਼ਾਮਿਲ ਹੋਵੇ ਜਾਂ ਕੈਨਵਸ 'ਤੇ ਕਲਾ ਨੂੰ ਜੀਵਨ ਵਿਚ ਲਿਆਉਣਾ ਸ਼ਾਮਿਲ ਹੋਵੇ | ਇਸ ਇੱਛਾ ਨੂੰ ਧਿਆਨ 'ਚ ਰੱਖਦੇ ਹੋਏ ਦੋ ਵਿਦਿਆਰਥੀਆਂ ਤੁਸ਼ਾਰ ਆਦੀਆ ਅਤੇ ਸਿਮਰਨਜੀਤ ਕੌਰ ਨੂੰ ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਡਾ. ਅਨੂਪ ਕੁਮਾਰ ਦੇ ਹੱਥੀਂ 4-4 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ | ਇਸ ਮੌਕੇ ਸਕੱਤਰ ਆਰ. ਐਮ. ਭੱਲਾ ਨੇ ਰੰਗੜਾ ਪਰਿਵਾਰ ਦਾ ਇਸ ਸਕਾਲਰਸ਼ਿਪ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ | ਇਸ ਮੌਕੇ ਡਾ. ਵਰਸ਼ਾ ਮਹਿੰਦਰਾ, ਸਹਾਇਕ ਪ੍ਰੋਫੈਸਰ ਨਵੀਨ ਕੁਮਾਰ, ਸਹਾਇਕ ਪ੍ਰੋਫੈਸਰ ਰੀਨਾ ਸਹੋਤਾ ਤੇ ਡਾ. ਗੀਤੂ ਅਗਨੀਹੋਤਰੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਬੱਠੀਆਂ 'ਚ ਲੱਖ ਦਾਤਾ ਪੀਰ ਦੀ ਯਾਦ 'ਚ ਸਮਾਗਮ ਤੇ ਛਿੰਝ ਮੇਲਾ ਅਗਲੀ ਖ਼ਬਰ ਜੇ.ਐਮ.ਕੇ ਇੰਟਰਨੈਸ਼ਨਲ ਸਕੂਲ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।