02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਰਕਾਰ ਮੁਲਾਜ਼ਮਾਂ ਦਾ ਬਣਦਾ ਮਹਿੰਗਾਈ ਭੱਤਾ ਜਲਦ ਜਾਰੀ ਕਰੇ-ਐਡ: ਰਣਜੀਤ ਕੁਮਾਰ

ਅਜੀਤ ਡੈਸਕ 23-05-2026
ਹੁਸ਼ਿਆਰਪੁਰ, 22 ਮਈ (ਨਰਿੰਦਰ ਸਿੰਘ ਬੱਡਲਾ)-ਐਡਵੋਕੇਟ ਰਣਜੀਤ ਕੁਮਾਰ ਇੰਚਾਰਜ ਹਲਕਾ ਚੱਬੇਵਾਲ ਕਾਂਗਰਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਚੋਣ ਵਾਅਦੇ ਮੁਤਾਬਿਕ ਮੁਲਾਜ਼ਮਾਂ ਦਾ ਬਣਦਾ ਮਹਿੰਗਾਈ ਭੱਤਾ ਤੇ ਬਕਾਇਆ ਜਾਰੀ ਨਾ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਧੋਖਾ ਕੀਤਾ ਹੈ ਅਤੇ ਇਸ ਸਰਕਾਰ ਨੇ ਆਪਣਾ ਸਾਡੇ 4 ਸਾਲ ਦਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵਲੋਂ ਆਪਣੇ ਹੱਕਾਂ ਵਾਸਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਰਿੱਟ ਪਟੀਸ਼ਨ ਪਾਈ ਗਈ, ਜਿਸ ਦੀ ਸੁਣਵਾਈ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਰੇ ਪੈਂਡਿੰਗ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਬਕਾਏ 30 ਜੂਨ ਤੱਕ ਅਦਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੇ ਪੈਟਰਨ ਦਰਾਂ ਦੇ ਬਰਾਬਰ ਸਾਰੀਆਂ ਪੈਂਡਿੰਗ ਡੀ. ਏ./ਡੀ. ਆਰ. ਕਿਸ਼ਤਾਂ ਜਾਰੀ ਕਰਨ ਦੇ ਹੁਕਮ ਕੀਤੇ ਹਨ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਦਾਲਤ ਦੇ ਫ਼ੈਸਲੇ ਮੁਤਾਬਿਕ ਬਕਾਏ ਜਾਰੀ ਨਹੀਂ ਕੀਤੇ ਗਏ ਤਾਂ ਕਾਂਗਰਸ ਪਾਰਟੀ ਸੰਘਰਸ਼ ਕਰੇਗੀ |
ਪਿਛਲੀ ਖ਼ਬਰ ਸਰਕਾਰ ਮੁਲਾਜ਼ਮਾਂ ਦਾ ਬਣਦਾ ਮਹਿੰਗਾਈ ਭੱਤਾ ਜਲਦ ਜਾਰੀ ਕਰੇ-ਐਡ: ਰਣਜੀਤ ਕੁਮਾਰ ਅਗਲੀ ਖ਼ਬਰ ਪਿੰਡ ਬੱਠੀਆਂ 'ਚ ਲੱਖ ਦਾਤਾ ਪੀਰ ਦੀ ਯਾਦ 'ਚ ਸਮਾਗਮ ਤੇ ਛਿੰਝ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।