02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜੂਨ 84 ਦੇ ਸ਼ਹੀਦਾਂ ਦੀ ਯਾਦ 'ਚ 7 ਰੋਜ਼ਾ ਸਮਾਗਮ ਸੰਬੰਧੀ ਰਮਦਾਸਪੁਰ 'ਚ ਸੇਵਾਦਾਰਾਂ ਦੀ ਮੀਟਿੰਗ

ਅਜੀਤ ਡੈਸਕ 23-05-2026
ਗੜ੍ਹਦੀਵਾਲਾ, 22 ਮਈ (ਚੱਗਰ)-ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਕਾ ਨੀਲਾ ਤਾਰਾ ਕਾਰਵਾਈ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲੇ ਤੇ ਸਮੂਹ ਮਰਜੀਵੜੇ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਵਲੋਂ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਇਸ ਵਾਰ ਵੀ 1 ਤੋਂ 7 ਜੂਨ ਤੱਕ 7 ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਵਿਖੇ ਸੇਵਾਦਾਰਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਸਮਾਗਮ ਦਾ ਪੋਸਟਰ ਰਿਲੀਜ਼ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਦਸਿਆ ਕਿ ਰੋਜ਼ਾਨਾ ਹੀ ਸ਼ਾਮ 6 ਵਜੇ ਤੋਂ ਦੇਰ ਰਾਤ ਤੱਕ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਵੱਖ-ਵੱਖ ਦਿਨਾਂ 'ਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ, ਉੱਚ ਕੋਟੀ ਦੇ ਸਿੱਖ ਵਿਦਵਾਨ, ਨਾਮਵਰ ਢਾਡੀ, ਕੀਰਤਨੀਏ, ਕਵੀਸ਼ਰ ਤੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਾ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ 'ਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ 'ਚ ਪੁੱਜਣ ਵਾਲੀਆਂ ਸੰਗਤਾਂ ਲਈ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾ ਰਹੇ ਹਨ ਜਦ ਕਿ ਸਮਾਗਮ ਨੂੰ ਸਫਲ ਕਰਨ ਲਈ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਸਭਾ-ਸੁਸਾਇਟੀਆਂ ਦੇ ਸੇਵਾਦਾਰਾਂ ਵਲੋਂ ਹਰ ਪ੍ਰਕਾਰ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਭਾਈ ਜਸਵੀਰ ਸਿੰਘ ਢੱਟ, ਭਾਈ ਹਰਜਿੰਦਰ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਸਤਿੰਦਰ ਸਿੰਘ, ਭਾਈ ਪ੍ਰਭਦੀਪ ਸਿੰਘ, ਭਾਈ ਦਲਜੀਤ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਅਰਸ਼ਪ੍ਰੀਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਜਸਕਰਨ ਸਿੰਘ ਸਮੇਤ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਟਰਮੀਨੇਸ਼ਨ ਸੰਬੰਧੀ ਸ਼ੋਕਾਜ ਨੋਟਿਸਾਂ ਖ਼ਿਲਾਫ਼ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਪੰਜਾਬ ਸਰਕਾਰ ਦੀ 'ਮੇਰੀ ਰਸੋਈ' ਯੋਜਨਾ ਦੀ ਹੁਸ਼ਿਆਰਪੁਰ 'ਚ ਸ਼ੁਰੂਆਤ ਵੱਖ-ਵੱਖ ਵਾਰਡਾਂ ਦੇ ਲਾਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।