01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਸਬੀਰ ਸਿੰਘ ਜੱਸਾ ਆਮ ਆਦਮੀ ਪਾਰਟੀ 'ਚ ਸ਼ਾਮਿਲ

ਅਜੀਤ ਡੈਸਕ 23-05-2026
ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਗੜ੍ਹਸ਼ੰਕਰ ਨੇੜਲੇ ਪਿੰਡ ਸਿਕੰਦਰਪੁਰ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਸਬੀਰ ਸਿੰਘ ਜੱਸਾ ਆਸਟ੍ਰੇਲੀਆ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਮੁੱਖ ਮੰਤਰੀ ਨਿਵਾਸ ਤੇ ਮੁੱਖ ਮੰਤਰੀ ਦੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਨੇ ਯੂਥ ਵਿੰਗ ਦੇ ਆਗੂ ਬੀਰਦਵਿੰਦਰ ਸਿੰਘ ਬੱਬਾ, ਸੀਨੀਅਰ 'ਆਪ' ਆਗੂ ਲਖਵਿੰਦਰ ਸਿੰਘ ਲੱਖੀ ਦੀ ਮੌਜੂਦਗੀ ਵਿਚ ਜਸਬੀਰ ਸਿੰਘ ਜੱਸਾ ਨੂੰ ਪਾਰਟੀ 'ਚ ਸ਼ਾਮਿਲ ਕੀਤਾ | ਜਸਬੀਰ ਸਿੰਘ ਜੱਸਾ ਨੇ ਦੇਸ਼ ਵਿਦੇਸ਼ ਵਿਚ ਕਬੱਡੀ 'ਚ ਬਤੌਰ ਜਾਫੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਕਬੱਡੀ ਪ੍ਰਮੋਟਰ ਦੇ ਤੌਰ 'ਤੇ ਵੱਖਰੀ ਪਛਾਣ ਬਣਾਈ ਹੈ | ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਜਸਬੀਰ ਸਿੰਘ ਜੱਸਾ ਦੇ ਪਾਰਟੀ 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਜਸਬੀਰ ਸਿੰਘ ਜੱਸਾ ਨੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ, ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ, ਬੀਰਦਵਿੰਦਰ ਸਿੰ ਘ ਬੱਬਾ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ |
ਪਿਛਲੀ ਖ਼ਬਰ ਸ਼ਹੀਦ ਸੰਤ ਰਤਨ ਦਾਸ ਦੀ ਬਰਸੀ ਸੰਬੰਧੀ 3 ਰੋਜ਼ਾ ਸਮਾਗਮ ਆਰੰਭ ਅਗਲੀ ਖ਼ਬਰ ਕਾਂਗਰਸੀ ਨੇਤਾ ਤਿਰਲੋਕ ਸ਼ਾਹੀ ਨੇ ਸ੍ਰੀਮਦ ਭਗਵਤ ਕਥਾ 'ਚ ਹਾਜ਼ਰੀ ਲਗਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।