06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਸਮਾਗਮ ਕਰਵਾਇਆ

ਅਜੀਤ ਡੈਸਕ 24-05-2026
ਕੋਟਫ਼ਤੂਹੀ, 23 ਮਈ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਦੇ ਅਸਥਾਨ 'ਤੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਤਿੰਨ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਸੰਤ ਬਾਬਾ ਗੁਰਚਰਨ ਸਿੰਘ ਬੱਡੋਂ, ਭਾਈ ਪਰਮਜੀਤ ਸਿੰਘ, ਭਾਈ ਸੁਖਦੇਵ ਸਿੰਘ ਨਡਾਲੋਂ, ਭਾਈ ਭਗਤ ਸਿੰਘ ਬੱਡੋਂ, ਭਾਈ ਬਲਵੀਰ ਸਿੰਘ ਗੁਰਦਾਸਪੁਰੀ, ਭਾਈ ਰਵਿੰਦਰ ਸਿੰਘ ਦਰਬਾਰ ਸਾਹਿਬ, ਬੀਬੀ ਪਰਮਵੀਰ ਕÏਰ ਸੈਦਪੁਰ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮÏਕੇ ਪ੍ਰਧਾਨ ਦਰਸ਼ਨ ਸਿੰਘ, ਮੱਖਣ ਸਿੰਘ, ਹਰਦੀਪ ਸਿੰਘ ਖ਼ਾਲਸਾ, ਸੁਰਿੰਦਰ ਸਿੰਘ, ਸਰਬਪ੍ਰੀਤ ਸਿੰਘ ਖ਼ਾਲਸਾ, ਤਰਲੋਚਨ ਸਿੰਘ, ਹਰਵੇਲ ਸਿੰਘ, ਵਿਜੈ ਸਿੰਘ, ਕਰਨ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੜਕ 'ਤੇ ਖੜੇ੍ਹ ਟਿੱਪਰ ਨਾਲ ਟਕਰਾਉਣ 'ਤੇ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਵੇਟਲਿਫਟਿੰਗ ਸੈਂਟਰ ਲਈ ਸ਼ੈੱਡ ਵਾਲੀ ਸਟੇਜ ਦਾ ਨਿਰਮਾਣ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।