07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਬੀ. ਐਸ. ਪੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਨੂੰ 51000 ਦੀ ਮਾਇਕ ਸਹਾਇਤਾ ਭੇਟ

ਅਜੀਤ ਡੈਸਕ 24-05-2026
ਮੁਕੇਰੀਆਂ, 23 ਮਈ (ਰਾਮਗੜ੍ਹੀਆ)-ਬੀ. ਐਸ. ਪੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਨੂੰ ਪਿੰਡ ਸਦਰਪੁਰ ਦੇ ਨਿਵਾਸੀ ਦਾਨੀ ਸੱਜਣ ਜਗਦੀਸ਼ ਰਾਜ ਤੇ ਕੁਲਵੰਤ ਸਿੰਘ ਨੇ ਸਾਂਝੇ ਤੌਰ 'ਤੇ 51000 ਦੀ ਵਿੱਤੀ ਸਹਾਇਤਾ ਭੇਟ ਕੀਤੀ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦਿਆਲ ਸਿੰਘ ਤੇ ਪਿ੍ੰਸੀਪਲ ਲਖਵਿੰਦਰ ਸਿੰਘ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਦਿੱਤੀ ਹੋਈ ਰਾਸ਼ੀ ਸਹੀ ਤਰੀਕੇ ਨਾਲ ਬੱਚਿਆਂ ਦੀ ਭਲਾਈ ਲਈ ਖਰਚ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੰਸਥਾਵਾਂ ਨੂੰ ਅਜਿਹੇ ਦਾਨੀ ਸੱਜਣਾਂ ਦੀ ਬਹੁਤ ਜ਼ਰੂਰ ਹੁੰਦੀ ਹੈ ਅਤੇ ਆਸ ਕੀਤੀ ਕਿ ਅੱਗੇ ਤੋਂ ਵੀ ਇਹ ਦਾਨੀ ਸੱਜਣ ਸਕੂਲ ਨੂੰ ਸਹਾਇਤਾ ਕਰਦੇ ਰਹਿਣਗੇ | ਇਸ ਮੌਕੇ ਵਿਸ਼ਾਲ ਚੌਧਰੀ, ਸਕੂਲ ਅਧਿਆਪਕ ਕੁਲਵਿੰਦਰ ਸਿੰਘ ਤੇ ਮਨਜੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਸਰਕਾਰ ਸਿਰਫ਼ ਕਾਗ਼ਜ਼ੀ ਮੁਹਿੰਮਾਂ ਤੇ ਖੋਖਲੇ ਬਿਆਨਾਂ ਤੱਕ ਹੀ ਸੀਮਤ-ਗਿਲਜੀਆਂ ਅਗਲੀ ਖ਼ਬਰ ਸੈਣੀਬਾਰ ਸਕੂਲ ਦੇ ਅੱਵਲ ਰਹੇ ਵਿਦਿਆਰਥੀਆਂ ਨੂੰ ਜਥੇ. ਰਣਧੀਰ ਸਿੰਘ ਨੇ ਦਿੱਤਾ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।