07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

'ਆਪ' ਸਰਕਾਰ ਸਿਰਫ਼ ਕਾਗ਼ਜ਼ੀ ਮੁਹਿੰਮਾਂ ਤੇ ਖੋਖਲੇ ਬਿਆਨਾਂ ਤੱਕ ਹੀ ਸੀਮਤ-ਗਿਲਜੀਆਂ

ਅਜੀਤ ਡੈਸਕ 24-05-2026
ਟਾਂਡਾ ਉੜਮੁੜ, 23 ਮਈ (ਭਗਵਾਨ ਸਿੰਘ ਸੈਣੀ)-ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿਰਫ਼ ਕਾਗ਼ਜ਼ੀ ਮੁਹਿੰਮਾਂ ਤੇ ਖੋਖਲੇ ਵਾਅਦਿਆਂ ਤੱਕ ਹੀ ਸੀਮਤ ਰਹੀ, ਲੋਕਾਂ ਨਾਲ ਕੀਤੇ ਚੁਣਾਵੀ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ | ਇਹ ਪ੍ਰਗਟਾਵਾ ਕਰਦੇ ਹੋਏ ਸਾਬਕਾ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਵੱਡੇ ਦਾਅਵੇ ਕੀਤੇ ਸਨ ਕਿ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰ ਦਿੱਤਾ ਜਾਵੇਗਾ ਪਰ ਅੱਜ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ | ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਸ਼ਾ ਅੱਜ ਵੀ ਹਰ ਗਲੀ ਮੁਹੱਲੇ 'ਚ ਆਸਾਨੀ ਨਾਲ ਮਿਲ ਰਿਹਾ ਹੈ | ਸੂਬੇ ਅੰਦਰ ਹਰ ਵਰਗ ਦੇ ਲੋਕਾਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਰੋਸ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜਿਸ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਗਰ ਕੌਂਸਲ ਚੋਣਾਂ ਵਿਚ ਹੀ ਭੁਗਤਣਾ ਪਵੇਗਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਉਤਾਵਲੇ ਬੈਠੇ ਹਨ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ |
ਪਿਛਲੀ ਖ਼ਬਰ ਸਮਰ ਕੈਂਪ ਦੀ ਤਿਆਰੀ ਲਈ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਦੀ ਮੀਟਿੰਗ ਅਗਲੀ ਖ਼ਬਰ ਬੀ. ਐਸ. ਪੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਨੂੰ 51000 ਦੀ ਮਾਇਕ ਸਹਾਇਤਾ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।