08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜ਼ਿਲ੍ਹਾ ਪ੍ਰਧਾਨ ਲੱਖੀ ਤੇ ਸਤਪਾਲ ਮੁਲਤਾਨੀ ਵਲੋਂ ਟਾਂਡਾ ਵਿਖੇ ਚੋਣ ਪ੍ਰਚਾਰ

ਅਜੀਤ ਡੈਸਕ 24-05-2026
ਟਾਂਡਾ ਉੜਮੁੜ, 23 ਮਈ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਦੀਆਂ ਚੋਣਾਂ 'ਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਟਾਂਡਾ ਸ਼ਹਿਰ ਵਿਖੇ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਵਾਰਡ ਨੰਬਰ 4 ਦੇ ਉਮੀਦਵਾਰ ਸੰਜੀਵ ਕੁਮਾਰ ਦੇ ਹੱਕ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸੀਨੀਅਰ ਅਕਾਲੀ ਆਗੂ ਸਤਪਾਲ ਸਿੰਘ ਮੁਲਤਾਨੀ ਤੇ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਨੇ ਗੱਲਬਾਤ ਦੌਰਾਨ ਕੀਤਾ | ਇਸ ਮੌਕੇ ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੂਰੀ ਚੜ੍ਹਦੀ ਕਲਾ ਵਿਚ ਹੈ ਤੇ ਨਗਰ ਕੌਂਸਲ ਚੋਣਾਂ ਵਿਚ ਪੂਰੇ ਪੰਜਾਬ ਵਿਚ ਵੱਡੀ ਪੱਧਰ 'ਤੇ ਜਿੱਤ ਪ੍ਰਾਪਤ ਕਰੇਗਾ | ਉਨ੍ਹਾਂ ਹੋਰ ਕਿਹਾ ਕਿ ਪੰਜਾਬ ਵਿਚਲੀ ਮੌਜੂਦਾ ਸਰਕਾਰ ਤੋਂ ਸੂਬੇ ਦਾ ਹਰੇਕ ਵਰਗ ਦੁਖੀ ਹੋ ਚੁੱਕਾ ਹੈ ਤੇ ਨਗਰ ਕੌਂਸਲ ਚੋਣਾਂ ਦੌਰਾਨ ਇਸ ਸਰਕਾਰ ਨੂੰ ਪੰਜਾਬ ਦੇ ਲੋਕ ਬੁਰੀ ਤਰ੍ਹਾਂ ਹਰਾਉਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਪਿਛਲੇ ਸਮੇਂ ਦੌਰਾਨ ਲੁੱਟਿਆ ਅਤੇ ਕੁੱਟਿਆ ਹੈ ਤੇ ਵਿਕਾਸ ਦੇ ਨਾਮ ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਹੈ | ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਲਹਿਰ ਬਣ ਚੁੱਕੀ ਹੈ ਅਤੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਦੀਆਂ ਅਕਾਲੀ ਦਲ ਦੇ ਉਮੀਦਵਾਰ ਇਨ੍ਹਾਂ ਚੋਣਾਂ ਦੌਰਾਨ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਵਾਰਡ ਨੰਬਰ ਚਾਰ ਦੇ ਉਮੀਦਵਾਰ ਸੰਜੀਵ ਕੁਮਾਰ, ਗੁਰਮੁਖ ਸਿੰਘ ਘੁੰਮਣ, ਜੋਨੀ ਮੁਲਤਾਨੀ, ਹਰਪ੍ਰੀਤ ਲਾਲ ਟਾਂਡਾ, ਸੰਦੀਪ ਸਿੰਘ ਟਾਂਡਾ, ਜਸਵੀਰ ਸਿੰਘ ਟਾਂਡਾ, ਬਲਵਿੰਦਰ ਸਿੰਘ, ਸਾਬੀ ਰਾਜਪੁਰੀਆ ਤੋਂ ਇਲਾਵਾ ਵੱਡੀ ਗਿਣਤੀ 'ਚ ਅਕਾਲੀ ਦਲ ਦੇ ਵਰਕਰ ਹਾਜ਼ਰ ਸੀ |
ਪਿਛਲੀ ਖ਼ਬਰ ਵਿਧਾਇਕ ਜੰਗੀ ਲਾਲ ਮਹਾਜਨ ਵਲੋਂ ਵਾਰਡ ਨੰ. 12 ਦੇ ਉਮੀਦਵਾਰ ਗੁਰਜਿੰਦਰ ਸਿੰਘ ਚੱਕ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਮੁਕੇਰੀਆਂ 'ਚ ਆਮ ਆਦਮੀ ਪਾਰਟੀ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਪ੍ਰੋਫੈਸਰ ਮੁਲਤਾਨੀ ਵਾਰਡ ਨੰਬਰ 10 ਤੋਂ ਚੋਣ ਲੜ ਰਹੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।