08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਖ਼ਾਲਸਾ ਕਾਲਜ ਦਾ ਬੀ. ਐੱਸ. ਸੀ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 24-05-2026
ਗੜ੍ਹਸ਼ੰਕਰ, 23 ਮਈ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਤਿੰਨ ਸਾਲਾ ਡਿਗਰੀ ਕੋਰਸ ਬੀ. ਐੱਸ. ਸੀ. ਦਾ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਐੱਸ. ਸੀ. ਪਹਿਲੇ ਸਮੈਸਟਰ ਦੇ ਨਤੀਜੇ 'ਚ ਕਾਲਜ ਦੀ ਵਿਦਿਆਰਥਣ ਕੋਮਲ ਦੇਵੀ ਨੇ 8.79 ਐਸ. ਜੀ. ਪੀ. ਏ. ਅੰਕ ਲੈ ਕੇ ਪਹਿਲਾ, ਸ਼ਿਵਾਨੀ ਨੇ 8.42 ਐਸ. ਜੀ. ਪੀ. ਏ. ਅੰਕ ਲੈ ਕੇ ਦੂਜਾ ਅਤੇ ਜਸ਼ਨਦੀਪ ਕੌਰ ਨੇ 8 ਐਸ. ਜੀ. ਪੀ. ਏ. ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਚੰਗੇ ਅੰਕ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਦਲ ਪਰਿਵਾਰ ਦੀਆਂ ਨੀਤੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂ ਸੱਤਾ ਨੂ... ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਮੀਟਿੰਗ 'ਚ ਸਰਕਲ ਅਹੁਦੇਦਾਰਾਂ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।