08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਦਲ ਪਰਿਵਾਰ ਦੀਆਂ ਨੀਤੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂ ਸੱਤਾ ਨੂੰ ਠੇਸ ਪਹੁੰਚਾਈ-ਦਸੂਹਾ

ਅਜੀਤ ਡੈਸਕ 24-05-2026
ਟਾਂਡਾ ਉੜਮੁੜ, 23 ਮਈ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਦਲ ਪਰਿਵਾਰ ਦੀਆਂ ਮਾੜੀਆਂ ਨੀਤੀਆਂ ਨੇ ਜਿਥੇ ਸਿੱਖ ਪੰਥ ਕੌਮ ਦਾ ਬਹੁਤ ਵੱਡਾ ਨੁਕਸਾਨ ਕੀਤਾ ਉਥੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਸਥਾਪਤ ਕੀਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂ ਸਤਾ ਨੂੰ ਵੱਡੀ ਸੱਟ ਮਾਰੀ ਹੈ ਜਿਸ ਨਾਲ ਦੇਸ ਵਿਦੇਸ਼ ਦੀਆਂ ਸਿੱਖ ਸੰਗਤਾਂ ਵਿਚ ਭਾਰੀ ਗ਼ੁੱਸਾ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਾਦਲ ਪਰਿਵਾਰ ਦੇ ਕਹਿਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਾਲ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਨਵੇਂ ਬਣੇ ਬੇਅਦਬੀ ਕਾਨੂੰਨ ਤੇ ਸੋਧ ਕਰਨ ਲਈ ਮੰਗ ਪੱਤਰ ਦੇ ਰਹੇ ਹਨ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਤਿਕਾਰਤ ਅਹੁਦੇ ਜਥੇਦਾਰ ਲਈ ਸਿੱਖ ਸੰਗਤਾਂ ਨੂੰ ਪ੍ਰਵਾਨ ਨਹੀਂ ਹੈ | ਉਨ੍ਹਾਂ ਮਨਪ੍ਰੀਤ ਸਿੰਘ ਇਯਾਲੀ ਦੇ ਅਸਤੀਫ਼ੇ ਦੀ ਗੱਲ ਕਰਦਿਆਂ ਕਿਹਾ ਕਿ ਇਹ ਅਸਤੀਫ਼ਾ ਮਨਪ੍ਰੀਤ ਸਿੰਘ ਇਯਾਲੀ ਨੇ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤੀ ਅਸਤੀਫ਼ਾ ਨਹੀਂ ਦਿੱਤਾ ਬਲਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਹੈ | ਇਸ ਮੌਕੇ ਅਵਤਾਰ ਸਿੰਘ ਜੌਹਲ, ਕੁਲਵਿੰਦਰ ਸਿੰਘ ਜੰਡਾ, ਜਰਨੈਲ ਸਿੰਘ ਗੜ੍ਹਦੀਵਾਲ, ਸੁਖਵਿੰਦਰ ਸਿੰਘ ਮੂਨਕ, ਚੀਫ਼ ਨਿਰਮਲ ਸਿੰਘ ਮੁਕੇਰੀਆਂ, ਮਦਨ ਮੋਹਨ ਸਿੰਘ ਮੂਸਾ, ਸਰਕਲ ਪ੍ਰਧਾਨ ਖੁੱਡਾ ਗੁਰਦੇਵ ਸਿੰਘ ਜੀਆ ਨੱਥਾ, ਸੂਬੇਦਾਰ ਮੇਜਰ ਦਿਆਲ ਸਿੰਘ, ਲਖਵੰਤ ਸਿੰਘ ਚੀਮਾ, ਰਤਨ ਸਿੰਘ ਖੋਖਰ, ਬਲਜੀਤ ਸਿੰਘ ਕਾਨੂੰਗੋ, ਗੁਰਦੇਵ ਸਿੰਘ ਦਾਤਾ, ਭੁਪਿੰਦਰ ਸਿੰਘ ਹੁਸ਼ਿਆਰਪੁਰ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ ਵਧਾ ਕੇ ਕੇਂਦਰ ਨੇ ਕਿਸਾਨਾਂ 'ਤੇ ਬੋਝ ਪਾਇਆ-ਸਾਹਦੜਾ ਅਗਲੀ ਖ਼ਬਰ ਖ਼ਾਲਸਾ ਕਾਲਜ ਦਾ ਬੀ. ਐੱਸ. ਸੀ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।