28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਡੀ. ਸੀ. ਰਾਹੀਂ ਪਸ਼ੂ ਪਾਲਣ ਮੰਤਰੀ ਨੂੰ ਭੇਜਿਆ ਸੂਚਨਾ ਪੱਤਰ

ਅਜੀਤ ਡੈਸਕ 30-05-2026
ਹੁਸ਼ਿਆਰਪੁਰ, 29 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੇ ਵਫ਼ਦ ਵਲੋਂ ਸੰਘਰਸ਼ ਸ਼ੁਰੂ ਕਰਨ ਸੰਬੰਧੀ ਅਗਾੳਾੂ ਸੂਚਨਾ ਪੱਤਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਰਾਹੀਂ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਭੇਜਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ, ਹਰਜੋਧ ਸਿੰਘ, ਰਾਮ ਲੁਭਾਇਆ ਜ਼ਿਲ੍ਹਾ ਜਨਰਲ ਸਕੱਤਰ ਆਦਿ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੋਂ ਤਬਦੀਲ ਹੋਏ ਪਸ਼ੂ ਹਸਪਤਾਲਾਂ 'ਚ ਐਚ. ਐਸ. ਵੈਕਸੀਨ ਐਕਸਪਾਇਰੀ ਮਸਲੇ 'ਤੇ ਜ਼ਿਲ੍ਹਾ ਪਠਾਨਕੋਟ ਦੇ ਵੈਟਰਨਰੀ ਇੰਸਪੈਕਟਰ ਸਾਥੀਆਂ ਨੂੰ ਡਾਇਰੈਕਟਰ ਪਸ਼ੂ ਪਾਲਣ ਵਲੋਂ ਚਾਰਜਸ਼ੀਟ ਕੀਤਾ ਗਿਆ ਸੀ, ਜਿਸ ਦੀ ਜਾਂਚ ਰਿਟਾਇਰਡ ਸੈਸ਼ਨ ਜੱਜ ਬੀ. ਆਰ. ਬਾਂਸਲ ਵਲੋਂ ਕੀਤੀ ਗਈ ਸੀ, ਜਿਸ 'ਚ ਪਾਇਆ ਗਿਆ ਕਿ ਇਨ੍ਹਾਂ ਹਸਪਤਾਲਾਂ 'ਚ ਵੈਟਰਨਰੀ ਇੰਸਪੈਕਟਰਾਂ ਦੀ ਪੋਸਟ ਨਹੀਂ ਹੈ ਤੇ ਇਨ੍ਹਾਂ ਹਸਪਤਾਲਾਂ 'ਚ ਮੌਜੂਦਾ ਸਟਾਫ਼ ਵੈਟਰਨਰੀ ਅਫ਼ਸਰ ਅਤੇ ਰੂਰਲ ਵੈਟਰਨਰੀ ਸਰਵਿਸ ਪੋ੍ਰਵਾਈਡਰ ਹੀ ਜ਼ਿੰਮੇਵਾਰ ਹਨ ਅਤੇ ਵੈਟਰਨਰੀ ਇੰਸਪੈਕਟਰ ਬੇਕਸੂਰ ਹਨ, ਪਰ ਵਿਭਾਗ ਦੇ ਡਾਇਰੈਕਟਰ ਵਲੋਂ ਜਾਣਬੁੱਝ ਕੇ ਇਨ੍ਹਾਂ ਸਾਥੀਆਂ ਨੂੰ ਕਲੀਨ ਚਿੱਟ ਨਹੀਂ ਦਿੱਤੀ ਜਾ ਰਹੀ, ਜਿਸ ਦੇ ਰੋਸ ਵਜੋਂ ਸੰਘਰਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਭੂੰਗਰਨੀ 'ਚ ਈਦ-ਉਲ-ਅਜ਼ਹਾ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਾਤਾ ਪੁਰਣਿਮਾ ਸ਼ਰਮਾ ਨਮਿਤ ਰਸਮ ਪਗੜੀ 3 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।