28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਮਿਆਣੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ 2 ਤੇ 3 ਜੂਨ ਨੂੰ , ਤਿਆਰੀਆਂ ਜ਼ੋਰਾਂ 'ਤੇ–ਚੌਧਰੀ ਬਲਬੀਰ ਸਿੰਘ

ਅਜੀਤ ਡੈਸਕ 30-05-2026
ਟਾਂਡਾ ਉੜਮੁੜ, 29 ਮਈ (ਭਗਵਾਨ ਸਿੰਘ ਸੈਣੀ)-ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 76ਵੀਂ ਸਲਾਨਾ ਬਰਸੀ 2 ਤੇ 3 ਜੂਨ 2026 ਨੂੰ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਜੀ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲਖਿੰਦਰ ਮਿਆਣੀ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ | ਇਹ ਜਾਣਕਾਰੀ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਦਿੱਤੀ | ਚੌਧਰੀ ਬਲਬੀਰ ਸਿੰਘ ਨੇ ਦੱਸਿਆ ਕਿ 2 ਜੂਨ ਨੂੰ ਸ਼ਾਮ 6:30 ਵਜੇ ਤੋਂ ਰਾਤ 9 ਵਜੇ ਤੱਕ ਕੀਰਤਨੀ ਜਥੇ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਨਿਹਾਲ ਕਰਨਗੇ | ਇਸ ਤੋਂ ਬਾਅਦ 3 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ | ਸਮਾਗਮ ਦੌਰਾਨ ਭਾਈ ਸਰਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਡਾ. ਗੁਰਪ੍ਰੀਤ ਸਿੰਘ ਕਥਾਵਾਚਕ, ਗਿਆਨੀ ਅਜੀਤ ਸਿੰਘ ਅਕਬਰਪੁਰ ਵਾਲੇ, ਭਾਈ ਸੁਖਵਿੰਦਰ ਸਿੰਘ ਮੰਡਾਲੀ ਢਾਡੀ ਜਥਾ, ਭਾਈ ਜਗਦੀਪ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ, ਭਾਈ ਦਵਿੰਦਰ ਸਿੰਘ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਅਤੇ ਭਾਈ ਬਲਜੀਤ ਸਿੰਘ ਗੁਰਦਾਸਪੁਰ ਵਾਲੇ ਗੁਰਬਾਣੀ ਕੀਰਤਨ, ਕਥਾ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਕਈ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵੀ ਹਾਜ਼ਰੀ ਭਰਨਗੀਆਂ, ਜਿਨ੍ਹਾਂ 'ਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸੰਤ ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਸੰਤ ਬਾਬਾ ਜਗਤਾਰ ਸਿੰਘ ਪੁਲ ਪੁਖ਼ਤਾ ਵਾਲੇ, ਸੰਤ ਬਾਬਾ ਤਰਲੋਕ ਸਿੰਘ ਮਕਸੂਦਪੁਰ ਵਾਲੇ, ਹੀਰਾ ਸਿੰਘ ਖ਼ਾਲਸਾ ਅਲਾਵਲਈਸਾ ਵਾਲੇ, ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਾਮਦਾਸਪੁਰ ਵਾਲੇ, ਸੰਤ ਬਾਬਾ ਮੱਖਣ ਸਿੰਘ ਦਰਿਆ ਵਾਲੇ ਅਤੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਸ਼ਾਮਿਲ ਹਨ | ਇਸ ਮੌਕੇ ਚੌਧਰੀ ਲਖਵਿੰਦਰ ਸਿੰਘ, ਮਾਸਟਰ ਦਵਿੰਦਰ ਸਿੰਘ, ਜਸਵਿੰਦਰ ਸਿੰਘ, ਸਵਿੰਦਰ ਕੌਰ (ਸਾਬਕਾ ਸਰਪੰਚ ਮਿਆਣੀ), ਕਿਰਪਾਲ ਸਿੰਘ ਪੰਡੋਰੀ, ਹਰਭਜਨ ਸਿੰਘ ਮੱਲ੍ਹੀ, ਸੁਰਜੀਤ ਸਿੰਘ, ਹਰਜਿੰਦਰ ਸਿੰਘ, ਬਲਬੀਰ ਕੌਰ, ਵਿਨੋਦ ਕੁਮਾਰ, ਮੈਨੇਜਰ ਲਖਵਿੰਦਰ ਸਿੰਘ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
ਪਿਛਲੀ ਖ਼ਬਰ ਰਿਲਾਇੰਸ ਇੰਡਸਟਰੀ ਚੌਹਾਲ 'ਚ ਨਸ਼ਾਖੋਰੀ ਖ਼ਿਲਾਫ਼ ਜਾਗਰੂਕਤਾ ਵਰਕਸ਼ਾਪ ਲਗਾਈ ਅਗਲੀ ਖ਼ਬਰ ਸੀ. ਪੀ. ਐਮ. ਆਗੂ ਰੋਸ਼ਨ ਲਾਲ ਕਸਾਣਾ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।