06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚੇ ਵਲੋਂ ਚੰਡੀਗੜ੍ਹ 'ਚ ਰੋਸ ਮਾਰਚ ਅੱਜ

ਅਜੀਤ ਡੈਸਕ 31-05-2026
ਬੁੱਲ੍ਹੋਵਾਲ, 30 ਮਈ (ਲੁਗਾਣਾ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ. ਟੀ. ਐੱਫ਼.) ਬਲਾਕ ਇਕਾਈ ਬੁੱਲ੍ਹੋਵਾਲ ਦੀ ਇਕ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਹੇਜਮਾਂ, ਬਲਾਕ ਪ੍ਰਧਾਨ ਬਲਜਿੰਦਰ ਸਹੋਤਾ, ਜਨਰਲ ਸਕੱਤਰ ਜਸਮੀਤ ਸਿੰਘ ਮਠਾਰੂ ਤੇ ਮੀਤ ਪ੍ਰਧਾਨ ਬਲਬੀਰ ਸਿੰਘ ਧਾਮੀ ਆਦਿ ਆਗੂਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ (ਪੀ. ਪੀ. ਪੀ. ਐੱਫ਼.) ਦੇ ਦੋਆਬਾ ਜ਼ੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ ਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੀ ਕੋਈ ਸਰਕਾਰ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਖ਼ਿਲਾਫ਼ ਹਾਈ ਕੋਰਟ ਵਿਚ ਗਈ ਹੋਵੇ | ਉਨ੍ਹਾਂ ਕਿਹਾ ਕਿ ਮੰਗਾਂ ਦੇ ਹੱਲ ਲਈ 31 ਮਈ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਨੇੜੇ ਰੈਲੀ ਨੇੜੇ ਸੂਬਾ ਪੱਧਰੀ ਰੈਲੀ ਕਰਨ ਤੋਂ ਬਾਅਦ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ਵੱਲ ਰੋਸ ਮਾਰਚ ਕੀਤਾ ਜਾਵੇਗਾ | ਮੀਟਿੰਗ 'ਚ ਪ੍ਰੈੱਸ ਸਕੱਤਰ ਸੰਦੀਪ ਸਿੰਘ ਲਾਂਬੜਾ, ਰਜਨੀਸ਼ ਮਨੀ ਕੱਤੋਵਾਲ, ਦਲਜੀਤ ਬੇਗਮਪੁਰ, ਗੁਰਪਾਲ ਸਿੰਘ ਮੱਛਰੀਵਾਲ, ਅਜਮੇਰ ਸਿੰਘ, ਸੁਰਜੀਤ ਪਾਲ, ਦਵਿੰਦਰ ਸਿੰਘ, ਮਨੋਹਰ ਸਿੰਘ, ਸੁਰਿੰਦਰ ਸਿੰਘ ਜੌਹਲ, ਰਾਕੇਸ਼ ਕੁਮਾਰ ਤੇ ਮਨਜੀਤ ਸਿੰਘ ਫਤਿਹਪੁਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਦਸੂਹਾ 'ਚ 'ਆਪ' ਉਮੀਦਵਾਰਾਂ ਦੀ ਜਿੱਤ, ਸਰਕਾਰ ਦੀਆਂ ਨੀਤੀਆਂ 'ਤੇ ਮੋਹਰ-ਵਿਧਾਇਕ ਘੁੰਮਣ ਅਗਲੀ ਖ਼ਬਰ ਗੁਰਦਾਸਪੁਰ ਨਗਰ ਕੌਂਸਲ ਚੋਣਾਂ ਨੰੂ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਾਗ਼ਜ਼ ਦਾਖ਼ਲ ਕਰਨ ਦੀ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।