07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਡਾ. ਇਸ਼ਾਂਕ ਕੁਮਾਰ ਨੇ ਬੱਸੀ ਕਲਾਂ ਦੇ ਲਾਭਪਾਤਰੀਆਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਅਜੀਤ ਡੈਸਕ 31-05-2026
ਹੁਸ਼ਿਆਰਪੁਰ, 30 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨਾ ਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਮੇਰੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ | ਇਹ ਪ੍ਰਗਟਾਵਾ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਬੱਸੀ ਕਲਾਂ 'ਚ ਮੇਰੀ ਰਸੋਈ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡਣ ਮੌਕੇ ਕੀਤਾ | ਇਸ ਮੌਕੇ 404 ਰਾਸ਼ਨ ਕਾਰਡ ਧਾਰਕ ਪਰਿਵਾਰਾਂ ਦੇ ਕੁੱਲ 1528 ਮੈਂਬਰਾਂ ਨੂੰ ਰਾਸ਼ਨ ਸਮੱਗਰੀ ਦਾ ਲਾਭ ਪ੍ਰਦਾਨ ਕੀਤਾ | ਸਮਾਗਮ ਦੌਰਾਨ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਰਹੇ | ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਲੋੜਵੰਦ ਪਰਿਵਾਰ ਤੱਕ ਸਹਾਇਤਾ ਪਹੁੰਚਾਉਣ ਲਈ ਵਚਨਬੱਧ ਹੈ ਤੇ ਉਹ ਲਗਾਤਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹਨ ਕਿ ਕੋਈ ਵੀ ਯੋਗ ਵਿਅਕਤੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਸਰਕਾਰ ਗਰੀਬ ਤੇ ਲੋੜਵੰਦ ਵਰਗ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਚਲਾ ਰਹੀ ਹੈ |
ਪਿਛਲੀ ਖ਼ਬਰ ਕੋਚ ਅਲੀ ਹਸਨ ਦੀ ਯਾਦ 'ਚ ਸੈਵਨ-ਏ ਸਾਈਡ ਫੁੱਟਬਾਲ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਸੰਸਾਰਪੁਰ-ਮੱਕੋਵਾਲ ਸਕੂਲ ਵਿਖੇ 'ਵਰਲਡ ਨੋ ਤੰਬਾਕੂ ਡੇਅ' ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।