17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੂਦ ਦੀ ਅਗਵਾਈ 'ਚ ਡਾ. ਹਰਪਾਲ ਰਾਜਸਥਾਨੀ ਭਾਜਪਾ 'ਚ ਹੋਏ ਸ਼ਾਮਿਲ

ਅਜੀਤ ਡੈਸਕ 06-06-2026
ਹੁਸ਼ਿਆਰਪੁਰ, 5 ਜੂਨ (ਨਰਿੰਦਰ ਸਿੰਘ ਬੱਡਲਾ)-ਸ਼ਹਿਰ ਦੇ ਪ੍ਰਸਿੱਧ ਫੀਜਿਓਥਰੈਪਿਸਟ ਤੇ ਸਮਾਜ ਸੇਵੀ ਡਾ. ਹਰਪਾਲ ਰਾਜਸਥਾਨੀ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਤੀਕਸ਼ਣ ਸੂਦ ਦੀ ਅਗਵਾਈ 'ਚ ਭਾਜਪਾ 'ਚ ਸ਼ਾਮਿਲ ਹੋ ਗਏ | ਪਾਰਟੀ 'ਚ ਸ਼ਾਮਿਲ ਹੋਣ 'ਤੇ ਤੀਕਸ਼ਣ ਸੂਦ ਤੇ ਹੋਰਨਾਂ ਸੀਨੀਅਰ ਆਗੂਆਂ ਵਲੋਂ ਡਾ. ਹਰਪਾਲ ਰਾਜਸਥਾਨੀ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਤੀਕਸ਼ਣ ਸੂਦ ਨੇ ਕਿਹਾ ਕਿ ਡਾ. ਹਰਪਾਲ ਦੇ ਪਾਰਟੀ 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਲੋਕਾਂ ਤੱਕ ਇਹ ਸੰਦੇਸ਼ ਵੀ ਜਾਵੇਗਾ ਕਿ ਵੱਡੀ ਗਿਣਤੀ 'ਚ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ ਅਤੇ ਆਉਣ ਵਾਲੇ ਸਮੇਂ 'ਚ ਸੂਬਾ ਵਾਸੀ ਪੰਜਾਬ 'ਚ ਭਾਜਪਾ ਦੀ ਸਰਕਾਰ ਦੇਖਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਭਾਜਪਾ 'ਚ ਸ਼ਾਮਿਲ ਹੋਣ 'ਤੇ ਡਾ. ਹਰਪਾਲ ਸਮੇਤ ਸਾਰੇ ਵਿਅਕਤੀਆਂ ਨੂੰ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਡਾ. ਹਰਪਾਲ ਰਾਜਸਥਾਨੀ ਨੇ ਕਿਹਾ ਕਿ ਉਹ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਸਾਰੂ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਹੁਣ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਸੂਬੇ 'ਚ ਭਾਜਪਾ ਦੀ ਸਰਕਾਰ ਬਣਾ ਕੇ ਡਬਲ ਇੰਜਣ ਸਰਕਾਰ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ, ਜਨਰਲ ਸਕੱਤਰ ਬਿੰਦੂ ਸੈਣੀ, ਸੰਜੂ ਅਰੋੜਾ, ਹਰਜੀਤ ਸਿੰਘ ਮਠਾਰੂ, ਹਰਮਨਜੀਤ ਸਿੰਘ ਵਾਲੀਆ, ਮਹਿੰਦਰਪਾਲ ਧੀਮਾਨ, ਸਰਬਜੀਤ ਕੌਰ ਆਦਿ ਸਮੇਤ ਵੱਡੀ ਗਿਣਤੀ 'ਚ ਭਾਜਪਾ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਦਾ ਨਸਰਾਲਾ 'ਚ ਹੋਵੇਗਾ ਭਰਵਾਂ ਸਵਾਗਤ ਅਗਲੀ ਖ਼ਬਰ ਸਾਈਾ ਕਾਲਜ ਆਫ਼ ਐਜੂਕੇਸ਼ਨ ਸਰਦੁੱਲਾਪੁਰ ਦਾ ਨਤੀਜਾ ਸੌ ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।