11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਲਾਇਨਜ਼ ਕਲੱਬ ਨੇ ਰੇਲਵੇ ਮੰਡੀ ਸਕੂਲ 'ਚ ਬੂਟੇ ਲਗਾਉਣ ਸੰਬੰਧੀ ਸਮਾਗਮ ਕਰਵਾਇਆ

ਅਜੀਤ ਡੈਸਕ 13-06-2026
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਵਲੋਂ ਪ੍ਰਧਾਨ ਲਾਇਨ ਵਿਜੇ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ 'ਚ ਬੂਟੇ ਲਗਾਉਣ ਸੰਬੰਧੀ ਸਮਾਗਮ ਕਰਵਾਇਆ | ਇਸ ਮੌਕੇ ਸਕੂਲ ਕੈਂਪਸ 'ਚ 30 ਸਜਾਵਟੀ (ਆਰਨਾਮੈਂਟਲ) ਬੂਟੇ ਲਗਾਏ ਗਏ | ਕਲੱਬ ਮੈਂਬਰਾਂ ਤੇ ਸਕੂਲ ਸਟਾਫ਼ ਨੇ ਇਨ੍ਹਾਂ ਬੂਟਿਆਂ ਦੀ ਨਿਯਮਿਤ ਦੇਖਭਾਲ ਕਰਨ ਦਾ ਵੀ ਸੰਕਲਪ ਲਿਆ | ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ 'ਚ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਹਰਿਤ ਤੇ ਸਾਫ਼-ਸੁਥਰੇ ਵਾਤਾਵਰਨ ਨੂੰ ਉਤਸ਼ਾਹਿਤ ਕਰਨਾ ਸੀ | ਇਸ ਮੌਕੇ ਪ੍ਰਧਾਨ ਵਿਜੇ ਅਰੋੜਾ ਨੇ ਕਿਹਾ ਕਿ ਵਧਦੇ ਪ੍ਰਦੂਸ਼ਣ ਤੇ ਗਲੋਬਲ ਵਾਰਮਿੰਗ ਦੀ ਸਮੱਸਿਆ ਨਾਲ ਨਜਿੱਠਣ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਇਸ ਮੌਕੇ ਸਮਾਜ ਸੇਵੀ ਲਾਇਨ ਸੰਜੀਵ ਅਰੋੜਾ ਨੇ ਕਿਹਾ ਕਿ ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਭਵਿੱਖ 'ਚ ਵੀ ਇਸੇ ਤਰ੍ਹਾਂ ਦੇ ਸਮਾਜਿਕ ਤੇ ਵਾਤਾਵਰਨ ਸੰਭਾਲ ਨਾਲ ਸੰਬੰਧਿਤ ਪ੍ਰੋਗਰਾਮ ਆਯੋਜਿਤ ਕਰਦਾ ਰਹੇਗਾ | ਇਸ ਮੌਕੇ ਪਿ੍ੰਸੀਪਲ ਰਾਜਨ ਅਰੋੜਾ ਨੇ ਲਾਇਨਜ਼ ਕਲੱਬ ਦਾ ਧੰਨਵਾਦ ਕੀਤਾ | ਇਸ ਮੌਕੇ ਉਮੇਸ਼ ਰਾਣਾ, ਅਸ਼ਵਨੀ ਕੁਮਾਰ ਦੱਤਾ, ਸੁਖਵੰਤ ਸਿੰਘ, ਸੂਰਜ ਕੁਮਾਰ, ਸਵੀਨਾ ਸ਼ਰਮਾ, ਅਮਨਦੀਪ ਸਿੰਘ, ਸੁਮਨ ਲਤਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਪੰਜਾਬ ਰੋਡਵੇਜ਼ ਵਰਕਸ਼ਾਪ ਤੇ ਕਬਾੜ ਦੀਆਂ ਦੁਕਾਨਾਂ 'ਚ ਡੇਂਗੂ ਲਾਰਵੇ ਦੀ ਚੈਕਿੰਗ ਅਗਲੀ ਖ਼ਬਰ ਸਾਬਕਾ ਸਰਪੰਚ ਸਵਰਨ ਸਿੰਘ ਸ਼ਾਹਪੁਰ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।