24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਵਿਧਾਇਕ ਰਾਜਾ ਗਿੱਲ ਨੇ ਪਿੰਡ ਕੇਸੋਪੁਰ-ਟੁੰਡ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 15-06-2026
ਗੜ੍ਹਦੀਵਾਲਾ, 14 ਜੂਨ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਪਿੰਡ ਕੇਸੋਪੁਰ-ਟੁੰਡ ਵਿਖੇ ਨਵੇਂ ਬਣਾਏ ਜਾ ਰਹੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਖੇਡ ਸਟੇਡੀਅਮ ਸਥਾਪਿਤ ਕਰਕੇ ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਮਾਜਿਕ ਕੁਰੀਤੀਆਂ ਨੂੰ ਤਿਆਗ ਕੇ ਆਪਣਾ ਧਿਆਨ ਖੇਡਾਂ ਵੱਲ ਕੇਂਦਰਿਤ ਕਰਨ | ਇਸ ਤੋਂ ਪਹਿਲਾਂ ਸਰਪੰਚ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪਿੰਡ ਵਿਚ ਕਰਵਾਏ ਜਾ ਰਹੇ ਕਾਰਜਾਂ ਲਈ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਮਿੰਟੂ, ਕੇਸ਼ਵ ਸੈਣੀ, ਸੁਖਵਿੰਦਰ ਸਿੰਘ ਝਾਵਰ, ਅੰਕੁਸ਼ ਪੰਡਿਤ, ਰਿੰਪੀ ਸੰਘਾ, ਹੈਪੀ ਸੰਘਾ, ਗੁਰਦੀਪ ਸਿੰਘ ਬਰਿਆਣਾ ਆਦਿ ਸਮੇਤ ਪਿੰਡ ਵਾਸੀ ਅਤੇ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਆਯੁਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ 'ਐਂਟੀ ਮਲੇਰੀਆ ਮੰਥ' ਤਹਿਤ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ 40 ਨਵ-ਨਿਯੁਕਤ ਅਹੁਦੇਦਾਰਾਂ ਦਾ ਜ਼ਿਲ੍ਹਾ ਪ੍ਰਧਾਨ ਖੰਗੂੜਾ ਤੇ ਵਿਧਾਇਕ ਸਿੱਧੂ ਨੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।