26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਰਮਦਾਸਪੁਰ ਵਿਖੇ ਜੂਨ '84 ਦੇ ਸ਼ਹੀਦਾਂ ਦੀ ਯਾਦ 'ਚ ਕਵੀ ਦਰਬਾਰ ਕਰਵਾਇਆ

ਅਜੀਤ ਡੈਸਕ 15-06-2026
ਗੜ੍ਹਦੀਵਾਲਾ, 14 ਜੂਨ (ਚੱਗਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਵੱਲੋਂ ਪਿੰਡ ਰਮਦਾਸਪੁਰ ਵਿਖੇ ਜੂਨ 1984 ਦੇ ਮਹਾਨ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਜਥੇ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਵਿਸ਼ੇਸ਼ ਕਵੀ ਦਰਬਾਰ ਕਰਵਾਇਆ ਗਿਆ | ਜਿਸ ਵਿਚ ਅਵਤਾਰ ਸਿੰਘ ਤਾਰੀ ਸ਼੍ਰੀ ਅੰਮਿ੍ਤਸਰ ਸਾਹਿਬ, ਡਾ. ਹਰਮਿੰਦਰ ਸਿੰਘ ਸਹਿਜ, ਐਡਵੋਕੇਟ ਸ਼ੁਕਰਗੁਜ਼ਾਰ ਸਿੰਘ ਦੀਵਾਨਾ ਜੰਡਿਆਲਾ, ਗੁਰੂ ਸ਼ੁੱਭ ਮੰਗਲਾ ਨੋਇਡਾ ਦਿੱਲੀ, ਜਸਪ੍ਰੀਤ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ, ਸੁਖਜੀਵਨ ਸਿੰਘ ਸਫ਼ਰੀ ਦਸੂਹਾ, ਅਮੋਲਕ ਸਿੰਘ ਪ੍ਰੀਤਮ ਪੁਰਾ, ਬੀਬੀ ਬਲਜੀਤ ਕੌਰ ਥੇਂਦਾ ਆਦਿ ਨੇ ਸੰਗਤਾਂ ਨੂੰ ਵੀਰ ਰਸ ਭਰਪੂਰ ਕਵਿਤਾਵਾਂ ਸਰਵਣ ਕਰਵਾਉਂਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਤੋਂ ਪਹਿਲਾਂ ਭਾਈ ਗੁਰਮੁਖ ਸਿੰਘ ਕੰਧਾਲਾ ਜੱਟਾਂ, ਭਾਈ ਸੁਰਜੀਤ ਸਿੰਘ ਮਜਬੂਰ ਹੁਸ਼ਿਆਰਪੁਰ, ਭਾਈ ਦਵਿੰਦਰ ਸਿੰਘ ਬੋਦਲਾਂ, ਬੀਬੀ ਦਲੇਰ ਕੌਰ ਖ਼ਾਲਸਾ ਢਾਡੀ ਜਥਾ ਨੇ ਸੰਗਤਾਂ ਨੂੰ ਗੁਰੂ ਜੱਸ ਸਰਬਣ ਕਰਵਾਇਆ | ਇਸ ਮੌਕੇ ਮੰਚ ਦੀ ਸੇਵਾ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਨਿਭਾਈ ਜਦਕਿ ਪ੍ਰਬੰਧਕਾਂ ਵਲੋਂ ਸਮੂਹ ਕਵੀਜਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਾਤਾ ਕਰਮਜੀਤ ਕੌਰ, ਹੈੱਡਮਾਸਟਰ ਗੁਰਦੇਵ ਸਿੰਘ, ਜਸਵਿੰਦਰ ਸਿੰਘ ਸੈਫ਼, ਡਾ. ਕਰਨਵੀਰ ਸਿੰਘ, ਆਤਮਾ ਸਿੰਘ, ਮਾਸਟਰ ਪਿਆਰਾ ਸਿੰਘ, ਰਿਟਾਇਰਡ ਐੱਸ.ਐਮ.ਓ. ਡਾ. ਹਰਜੀਤ ਸਿੰਘ, ਹਰਸ਼ਵੀਰ ਸਿੰਘ, ਪਿ੍ੰ. ਰਸ਼ਪਾਲ ਕੌਰ, ਅੰਮਿ੍ਤਪਾਲ ਸਿੰਘ, ਗੁਰਸਾਗਰ ਸਿੰਘ, ਪ੍ਰਭਦੀਪ ਸਿੰਘ, ਸ਼ਰਨਜੀਤ ਸਿੰਘ, ਸ਼ੌਕੀਨ ਸਿੰਘ, ਗੁਰਪ੍ਰੀਤ ਸਿੰਘ, ਬਹਾਦਰ ਸਿੰਘ, ਸੁਖਬੀਰ ਸਿੰਘ, ਪਵਿੱਤਰ ਸਿੰਘ, ਬਲਵਿੰਦਰ ਸਿੰਘ, ਜਤਿੰਦਰ ਸਿੰਘ, ਹਰਜਿੰਦਰ ਸਿੰਘ, ਸਤਿੰਦਰ ਸਿੰਘ, ਸੱਤਦੇਵ ਸਿੰਘ, ਨਾਮਦੇਵ ਸਿੰਘ, ਪ੍ਰਭਜੋਤ ਸਿੰਘ, ਭੁਪਿੰਦਰ ਸਿੰਘ, ਮਨਿੰਦਰ ਸਿੰਘ, ਸਰਬਜੀਤ ਸਿੰਘ, ਹਰਕੀਰਤ ਸਿੰਘ, ਬਲਰਾਜ ਸਿੰਘ, ਅਮਰਜੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਵਿਦਿਆਰਥੀ ਮੋਹਿਤ ਕੁਮਾਰ ਨੂੰ 'ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਐਵਾਰਡ' ਲਈ ਚੁਣਿਆ ਅਗਲੀ ਖ਼ਬਰ ਸਿਵਲ ਹਸਪਤਾਲ ਦਸੂਹਾ ਵਿਖੇ ਮਾਂ ਅਤੇ ਨਵਜਾਤ ਦੀ ਸੁਰੱਖਿਆ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।