07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਵਿਧਾਇਕ ਘੁੰਮਣ ਵਲੋਂ ਨਿੱਕੁਚੱਕ 'ਚ ਹੈਲਥ ਵੈੱਲਨੈੱਸ ਸੈਂਟਰ ਦਾ ਉਦਘਾਟਨ <br/>

ਅਜੀਤ ਡੈਸਕ 16-06-2026

ਹਾਜੀਪੁਰ, 15 ਜੂਨ (ਜੋਗਿੰਦਰ ਸਿੰਘ)-ਵਿਧਾਨ ਸਭਾ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਕਸਬਾ ਹਾਜੀਪੁਰ ਦੇ ਲਾਗਲੇ ਪਿੰਡ ਨਿੱਕੁਚੱਕ ਵਿਖੇ 55 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਹੈਲਥ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ | ਇਹ ਇਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਦਿਸ਼ਾ ਵਿਚ ਇਕ ਵੱਡਾ ਉਪਰਾਲਾ ਹੈ | ਇਸ ਤੋਂ ਪਹਿਲਾਂ ਪਿੰਡ ਨਿੱਕੁਚੱਕ ਪੁੱਜਣ 'ਤੇ ਪਿੰਡ ਵਾਸੀਆਂ ਵਲੋਂ ਸਰਪੰਚ ਰਫ਼ੀਕ ਸਿੰਘ ਦੀ ਅਗਵਾਈ 'ਚ ਵਿਧਾਇਕ ਕਰਮਵੀਰ ਸਿੰਘ ਘੁੰਮਣ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਲੋਕ ਆਪ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ | ਇਸ ਮੌਕੇ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਰਫ਼ੀਕ ਸਿੰਘ ਸਾਬੀ, ਚੇਅਰਮੈਨ ਬੋਬੀ ਕੌਸ਼ਲ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੋਮਾ ਦੇਵੀ, ਮਨਜਿੰਦਰ ਸਿੰਘ, ਸੁਰਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਐਸ. ਡੀ. ਓ. ਸ਼ਾਮਲੀ, ਡਾ. ਅਮਨਪ੍ਰੀਤ ਸਿੰਘ ਤੇ ਬਲਾਕ ਪ੍ਰਧਾਨ ਕਰਨੈਲ ਸਿੰਘ, ਮਹੰਤ ਰਾਮੇਸ਼ਵਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚੋਰਾਂ ਨੇ ਦੁਕਾਨ ਦੀ ਕੰਧ ਪਾੜ ਕੇ ਨਕਦੀ ਚੋਰੀ <br/> ਅਗਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।