07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਜ਼ਿਲ੍ਹੇ ਦੇ ਪੰਜ ਬਲਾਕਾਂ 'ਚ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ <br/>

ਅਜੀਤ ਡੈਸਕ 16-06-2026
ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਤੇ ਆਰਥਿਕ ਸੁਰੱਖਿਆ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਤੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ, ਭੂੰਗਾ, ਟਾਂਡਾ, ਦਸੂਹਾ, ਮੁਕੇਰੀਆਂ ਤੇ ਹਾਜੀਪੁਰ 'ਚ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸੰਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਲਈ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾਏ ਗਏ ਹਨ | ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਮਹਿਲਾਵਾਂ ਨੂੰ ਆਪਣੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ, ਜਾਤੀ ਪ੍ਰਮਾਣ-ਪੱਤਰ, ਬੈਂਕ ਖਾਤੇ ਦੀ ਜਾਣਕਾਰੀ ਤੇ ਹੋਰ ਲੋੜੀਂਦੇ ਦਸਤਾਵੇਜ਼ ਨਾਲ ਲਿਆਉਣ ਲਈ ਕਿਹਾ ਗਿਆ | ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਤੇ ਲੜਕੀਆਂ ਨੂੰ ਸਿੱਧੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਤਹਿਤ ਅਨੁਸੂਚਿਤ ਜਾਤੀ (ਐੱਸ. ਸੀ.) ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਜਮ੍ਹਾਂ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ |

ਪਿਛਲੀ ਖ਼ਬਰ ਪੰਜਾਬ 'ਚ ਬੇਸਹਾਰਾ ਗਊ ਧਨ ਨੂੰ ਜਲਦ ਗਊਸ਼ਾਲਾਵਾਂ 'ਚ ਲਿਆਂਦਾ ਜਾਵੇਗਾ-ਕੀਮਤੀ ਭਗਤ ਅਗਲੀ ਖ਼ਬਰ ਪੀ. ਏ. ਯੂ.-ਕਿ੍ਸ਼ੀ ਵਿਗਿਆਨ ਕੇਂਦਰ 'ਚ ਮੱਕੀ ਤੇ ਸਾਉਣੀ ਦੀਆਂ ਦਾਲਾਂ ਦੇ ਬੀਜ ਵਿਕਰੀ ਲਈ ਉਪਲਬਧ-ਡਾ. ਬੌਂਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।