08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ 18 ਨੂੰ -ਭਾਈ ਦਿਲਬਾਗ ਸਿੰਘ ਮੰਝਪੁਰ

ਅਜੀਤ ਡੈਸਕ 16-06-2026
ਭੰਗਾਲਾ, 15 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੇ ਉਪਦੇਸ਼ ਸਦਕਾ ਸੰਗਤਾਂ ਦੇ ਸਹਿਯੋਗ ਨਾਲ 18 ਜੂਨ ਨੂੰ ਸ਼ਾਮ ਦੇ ਸਮੇਂ 4 ਵਜੇ ਤੋਂ ਲੈ ਕੇ 6 ਵਜੇ ਤੱਕ ਕੀਰਤਨ ਦੀਵਾਨ ਸਜਾਏ ਜਾਣਗੇ | ਇਸ ਸੰਬੰਧੀ ਭਾਈ ਦਿਲਬਾਗ ਸਿੰਘ ਨੇ ਦੱਸਿਆ ਕਿ ਪਹਿਲਾਂ ਹਜ਼ੂਰੀ ਜਥੇ ਵਲੋਂ ਕੀਰਤਨ ਦੀ ਆਰੰਭਤਾ ਕੀਤੀ ਜਾਵੇਗੀ | ਉਪਰੰਤ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲੇ ਸਤਿਗੁਰਾਂ ਦੀ ਪਾਵਨ ਪਵਿੱਤਰ ਗੁਰਬਾਣੀ ਨਾਲ ਜੋੜਦੇ ਹੋਏ ਪੰਜਵੇਂ ਪਾਤਿਸ਼ਾਹ ਜੀ ਦੇ ਜੀਵਨ ਫ਼ਲਸਫ਼ੇ 'ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ | ਇਸ ਸਮੇਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਦੇ ਲੰਗਰ ਅਤੁੱਟ ਵਰਤਣਗੇ | ਸਰਬ ਇਲਾਕਾ ਨਿਵਾਸੀ ਅਤੇ ਦੂਰ ਦੁਰਾਡੇ ਦੀਆਂ ਸੰਗਤਾਂ ਨੂੰ ਬੇਨਤੀ ਹੈ ਕਿ ਸਮੇਂ 'ਤੇ ਪਹੁੰਚ ਕਰਕੇ ਸੰਤ ਮਹਾਂਪੁਰਸ਼ਾਂ ਪਾਸੋਂ ਵਡਮੁੱਲੇ ਪ੍ਰਵਚਨ ਸਰਵਣ ਕਰਕੇ ਆਪਣਾ ਜੀਵਨ ਸਫਲਾ ਕਰਨ |

ਪਿਛਲੀ ਖ਼ਬਰ ਮੁਹੱਲਾ ਨਰਾਇਣ ਨਗਰ 'ਚ ਸੱਪਾਂ ਤੋਂ ਕੁੱਤੇ ਨੇ ਬਚਾਈ ਪਰਿਵਾਰ ਦੀ ਜਾਨ ਅਗਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਦਾ ਕਸੌਲੀ 'ਚ ਸਾਹਸੀ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।