21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਨਵੇਂ ਭਾਰਤ ਦੇ ਸ਼ਿਲਪਕਾਰ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਸੋਮ ਪ੍ਰਕਾਸ਼

ਅਜੀਤ ਡੈਸਕ 19-06-2026
ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਕੇਂਦਰ ਸਰਕਾਰ ਦੇ 12 ਸਾਲਾਂ ਦੇ ਸਫਲ ਕੰਮਕਾਜ ਦੀ ਸ਼ਲਾਘਾ ਕਰਦਿਆਂ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਦੇਸ਼ ਵਾਸੀਆਂ ਨੇ ਲਗਾਤਾਰ ਤਿੰਨ ਵਾਰ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਾ ਕੇ ਉਨ੍ਹਾਂ ਦੀ ਵਧੀਆ ਅਗਵਾਈ, ਕੰਮ ਕਰਨ ਦਾ ਢੰਗ ਤੇ ਰਾਸ਼ਟਰ ਹਿਤ ਪ੍ਰਤੀ ਸਮਰਪਣ ‘ਤੇ ਆਪਣੀ ਮੋਹਰ ਲਗਾਈ ਹੈ। ਉਹ ਅੱਜ ਇਥੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਦੀ ਅਗਵਾਈ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲਾਂ ਪ੍ਰਸ਼ਾਸਨਿਕ ਕੰਮ ਕਾਰ ਦੇ ਸੰਬੰਧ ‘ਚ ਕੀਤੀ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਦੇਸ਼ ਅਨੇਕਾਂ ਅਜਿਹੇ ਇਤਿਹਾਸਿਕ ਫ਼ੈਸਲੇ ਅਤੇ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ, ਜਿਨ੍ਹਾਂ ਨੇ ਦੇਸ਼ ਦੀ ਦਿਸ਼ਾ ਅਤੇ ਦਸ਼ਾ ਦੋਨਾਂ ਨੂੰ ਹੀ ਬਦਲ ਦਿੱਤਾ ਹੈ। ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਪਹਿਲੇ ਕਾਰਜਕਾਲ ‘ਚ ਜਨ ਧਨ ਯੋਜਨਾ, ਸਵੱਛ ਭਾਰਤ ਅਭਿਆਨ, ਉਜਵਲਾ ਯੋਜਨਾ, ਡਿਜੀਟਲ ਇੰਡੀਆ ਅਤੇ ਮੇਕ ਇੰਨ ਇੰਡੀਆ ਅਜਿਹੀਆਂ ਸਕੀਮਾਂ ਦਾ ਲਾਭ ਕਰੋੜਾਂ ਲੋਕਾਂ ਨੂੰ ਮਿਲਿਆ। ਇਸੇ ਤਰ੍ਹਾਂ ਦੂਸਰੇ ਕਾਰਜਕਾਲ ‘ਚ ਜੰਮੂ ਕਸ਼ਮੀਰ ਚੋਂ ਧਾਰਾ 370 ਅਤੇ 35 ਏ ਨੂੰ ਸਮਾਪਤ ਕਰਨਾ, ਨਾਗਰਿਕਤਾ ਸੋਧ ਅਧਿਨਿਯਮ, ਸ਼੍ਰੀ ਰਾਮ ਭੂਮੀ ਜਨਮ ਭੂਮੀ ਦਾ ਨਿਰਮਾਣ ਵਰਗੇ ਇਤਿਹਾਸਿਕ ਫ਼ੈਸਲੇ ਲਏ ਸਨ। ਸੋਮ ਪ੍ਰਕਾਸ਼ ਨੇ ਕਿਹਾ ਕਿ ਤੀਸਰੇ ਕਾਰਜਕਾਲ ‘ਚ ਪ੍ਰਧਾਨ ਮੰਤਰੀ ਮੋਦੀ ਵਿਕਸਿਤ ਭਾਰਤ 2047 ਦੇ ਸੰਕਲਪ ਨਾਲ ਦੇਸ਼ ਨੂੰ ਅਗਾਂਹ ਵਧਾ ਰਹੇ ਹਨ। ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਭਾਰਤ ਨੇ ਚੰਦਰਯਾਨ-3 ਦੀ ਇਤਿਹਾਸਿਕ ਸਫਲਤਾ, ਨਵੇਂ ਸੰਸਦ ਭਵਨ ਦਾ ਨਿਰਮਾਣ, ਵੰਦੇ ਭਾਰਤ ਰੇਲਾਂ ਦਾ ਵਿਸਥਾਰ ਅਤੇ ਹੋਰ ਅਨੇਕਾਂ ਯੋਜਨਾਵਾਂ ਨਾਲ ਨਵਾਂ ਇਤਿਹਾਸ ਲਿਖਿਆ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਦਾ ਵਿਸ਼ਵਾਸ ਵੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਸਾਬਕਾ ਮੇਅਰ ਸ਼ਿਵ ਸੂਦ, ਬਿੰਦੂਸਾਰ ਸ਼ੁਕਲਾ, ਭਾਰਤ ਭੂਸ਼ਣ ਵਰਮਾ, ਅਸ਼ਵਨੀ ਗੈਂਦ, ਪ੍ਰੇਮ ਬਜਾਜ, ਮਨਜਿੰਦਰ ਸਿੰਘ ਸਿਆਣ, ਵਿਪੁਲ ਵਾਲੀਆ, ਸਮਰਜੀਤ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੁਕੇਰੀਆਂ ਸ਼ਹਿਰ ਅੰਦਰ ਗੰਦੇ ਨਾਲਿਆਂ ਦੀ ਸਫ਼ਾਈ ਤੇ ਡੂੰਘਾਈ ਨਾ ਹੋਣ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਅਗਲੀ ਖ਼ਬਰ ਨੀਟ (ਯੂ.ਜੀ.) ਦੀ ਪ੍ਰੀਖਿਆ 21 ਨੂੰ-ਜਸਪਿੰਦਰ ਸਿੰਘ ਏ.ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।