21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰਦੁਆਰਾ ਟਿੱਬਾ ਸਾਹਿਬ ਵਿਖੇ ਸ਼ਹੀਦੀ ਪੁਰਬ ਮੌਕੇ ਸਮਾਗਮ ਕਰਵਾਇਆ

ਅਜੀਤ ਡੈਸਕ 19-06-2026
ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸਜਾਏ ਕੀਰਤਨ ਦੀਵਾਨ ‘ਚ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਸ਼ਬਦ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ‘ਚ ਸਿੱਖ ਧਰਮ ਦਾ ਵਿਸ਼ੇਸ਼ ਮਹੱਤਵ ਹੈ ਕਿ ਸਾਨੂੰ ਵੱਧ ਤੋਂ ਵੱਧ ਇਹ ਉਪਰਾਲਾ ਕਰਨਾ ਚਾਹੀਦਾ ਹੈ ਕਿ ਨੌਜਵਾਨਾਂ ਨੂੰ ਸਿੱਖੀ ਦੇ ਲੜ ਲਗਾਇਆ ਜਾਵੇ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ’ਚ ਪਹਿਲੀ ਵਾਰ ਹੋਇਆ ਦਿਵਿਆਂਗ ਵਿਅਕਤੀਆਂ ਦਾ ਮੁਸ਼ਹਿਰਾ ਅਗਲੀ ਖ਼ਬਰ ਮੁਕੇਰੀਆਂ ਸ਼ਹਿਰ ਅੰਦਰ ਗੰਦੇ ਨਾਲਿਆਂ ਦੀ ਸਫ਼ਾਈ ਤੇ ਡੂੰਘਾਈ ਨਾ ਹੋਣ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।