21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਸੰਭਾਲਿਆ ਦਸੂਹਾ ਥਾਣੇ ਦਾ ਚਾਰਜ

ਅਜੀਤ ਡੈਸਕ 19-06-2026
ਦਸੂਹਾ, 18 ਜੂਨ (ਕੌਸ਼ਲ)-ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਦਸੂਹਾ ਪੁਲਿਸ ਸਟੇਸ਼ਨ ਦੇ ਮੁਖੀ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਦਸੂਹਾ ਪੁਲਿਸ ਸਟੇਸ਼ਨ ਵਿਚ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਚਾਰਜ ਸੰਭਾਲਣ ਉਪਰੰਤ ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣਾ, ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨਾ ਅਤੇ ਨਸ਼ਿਆਂ ਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਤੇ ਆਮ ਲੋਕਾਂ ਵਿਚਕਾਰ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਇਲਾਕੇ ‘ਚ ਅਮਨ-ਸ਼ਾਂਤੀ ਅਤੇ ਸੁਰੱਖਿਆ ਦਾ ਮਾਹੌਲ ਬਣਿਆ ਰਹੇ। ਇਸ ਮੌਕੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸਬ-ਇੰਸਪੈਕਟਰ ਦਲਜੀਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਕਸਬਾ ਭੰਗਾਲਾ ਅੰਦਰ ਬੁਲਟ ਮੋਟਰਸਾਈਕਲ ਦੇ ਪਟਾਕਿਆਂ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਹਰਵਿੰਦਰ ਸਿੰਘ ਹੀਰਾ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।