21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਿਊਰੋਥੈਰੇਪੀ ਕੈਂਪ ਲਗਾਇਆ

ਅਜੀਤ ਡੈਸਕ 19-06-2026
ਦਸੂਹਾ, 18 ਜੂਨ (ਭੁੱਲਰ)- ਮੀਰੀ ਪੀਰੀ ਸੇਵਾ ਸੋਸਾਇਟੀ ਗਰਨਾ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਸੰਗਤ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ, ਦੀ ਅਗਵਾਈ ਹੇਠ ਨਿਊਰੋਥੈਰੇਪੀ ਕੈਂਪ ਲਗਾਇਆ ਗਿਆ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਪਹੁੰਚ ਕੇ ਲਾਹਾ ਲਿਆ। ਸੁਸਾਇਟੀ ਦੇ ਪ੍ਰਬੰਧਕ ਪ੍ਰਿਤਪਾਲ ਸਿੰਘ ਸੋਨੀ ਨੇ ਦੱਸਿਆ ਕਿ ਇਸ ਕੈਂਪ ਦੀ ਮੁੱਖ ਵਿਸ਼ੇਸ਼ਤਾ ਇਹ ਸੀ ਕਿ ਇਸ ਵਿੱਚ ਬਿਨ੍ਹਾਂ ਕਿਸੇ ਦਵਾਈ ਅਤੇ ਬਿਨ੍ਹਾਂ �ਪਰੇਸ਼ਨ ਤੋਂ ਪ੍ਰਾਚੀਨ ਤੇ ਆਧੁਨਿਕ ਨਿਊਰੋਥੈਰੇਪੀ ਤਕਨੀਕ ਰਾਹੀਂ ਸਰੀਰ ਦੀਆਂ ਅਨੇਕਾਂ ਗੰਭੀਰ ਬਿਮਾਰੀਆਂ ਦਾ ਸਫ਼ਲ ਇਲਾਜ ਕੀਤਾ ਗਿਆ। ਇਸ ਮੌਕੇ ਸੁਰਜੀਤ ਸਿੰਘ ਕੈਂਰੇ, ਮੈਨੇਜਰ ਸਰਬਜੀਤ ਸਿੰਘ, ਅਕਾਉਂਟੈਂਟ ਗੁਰਬਿਕਰਮ ਸਿੰਘ ਬਾਜਵਾ, ਰਜਵਿੰਦਰ ਸਿੰਘ, ਨਿਹੰਗ ਅਮਨਦੀਪ ਸਿੰਘ, ਅਕਾਸ਼ਦੀਪ ਸਿੰਘ ਬੋਬੀ, ਮਨਜਿੰਦਰ ਸਿੰਘ, ਸੋਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ, ਪਰਮਜੀਤ ਸਿੰਘ ਘੁੰਮਣ, ਐਡਵੋਕੇਟ ਰਮਨਪ੍ਰੀਤ ਸਿੰਘ, ਮਨਜਿੰਦਰ ਸਿੰਘ, ਰਮਨਪ੍ਰੀਤ ਸਿੰਘ ਸ਼ੈਂਟੀ, ਨਵਾਬ ਸਿੰਘ, ਪ੍ਰਿਤਪਾਲ ਸਿੰਘ, ਲੱਕੀ ਬੋਦਲ, ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨੰਬਰਦਾਰ ਹਰਮੇਸ਼ ਸਿੰਘ ਬਰਿਆਣਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਕਸਬਾ ਭੰਗਾਲਾ ਅੰਦਰ ਬੁਲਟ ਮੋਟਰਸਾਈਕਲ ਦੇ ਪਟਾਕਿਆਂ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।