21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਬਾਬਾ ਸਰਵਣ ਸਿੰਘ ਦੀ ਯਾਦ ਨੂੰ ਸਮਰਪਿਤ ਟਾਂਡਾ ਵਿਖੇ ਅੱਖਾਂ ਦਾ ਆਪ੍ਰੇਸ਼ਨ ਕੈਂਪ ਲਗਾਇਆ

ਅਜੀਤ ਡੈਸਕ 19-06-2026
ਟਾਂਡਾ ਉੜਮੜ, 18 ਜੂਨ (ਭਗਵਾਨ ਸਿੰਘ ਸੈਣੀ)-ਸਮਾਜ ਸੇਵਾ ਦੇ ਖੇਤਰ ਵਿਚ ਇਕ ਸ਼ਲਾਘਾਯੋਗ ਉਪਰਾਲੇ ਤਹਿਤ ਬਾਬਾ ਸਰਵਣ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ ਵੇਵਜ਼ ਹਸਪਤਾਲ ਟਾਂਡਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਹ ਕੈਂਪ ਚੇਅਰਮੈਨ ਤਰਲੋਚਨ ਸਿੰਘ ਬਿੱਟੂ, ਵਾਈਸ ਚੇਅਰਮੈਨ ਕਮਲੇਸ਼ ਕੌਰ ਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਵਿਜ਼ਨ ਕੇਅਰ ਵੈਲਫੇਅਰ ਸੋਸਾਇਟੀ ਵਲੋਂ ਆਯੋਜਿਤ ਕੀਤਾ। ਕੈਂਪ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਨੇ ਹਾਜ਼ਰੀ ਭਰੀ ਤੇ ਸੇਵਾ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਚੇਅਰਮੈਨ ਤਰਲੋਚਨ ਸਿੰਘ ਬਿੱਟੂ ਨੇ ਵਿਜਨ ਕੇਅਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਡਾ. ਕੇਵਲ ਸਿੰਘ, ਵੇਵਜ ਹਸਪਤਾਲ ਦੇ ਡਾਕਟਰਾਂ ਦੀ ਟੀਮ ਅਤੇ ਸਹਿਯੋਗੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਬੇਹੱਦ ਪ੍ਰੇਰਣਾਦਾਇਕ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਤੋਂ ਪਹਿਲਾਂ ਫੌਜੀ ਕਾਲੋਨੀ, ਸ਼ਿਮਲਾ ਪਹਾੜੀ ਟਾਂਡਾ ਤੇ ਮੂਨਕ ਕਲਾ ਸਮੇਤ, ਵੱਖ-ਵੱਖ ਇਲਾਕਿਆਂ ਵਿਚ ਸਕਰੀਨਿੰਗ ਕੈਂਪ ਲਗਾਏ ਗਏ ਸਨ। ਇਨ੍ਹਾਂ ਕੈਂਪਾਂ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਦੀ ਪਛਾਣ ਕੀਤੀ ਗਈ ਸੀ। ਸਕਰੀਨਿੰਗ ਦੌਰਾਨ ਚੁਣੇ ਗਏ ਮਰੀਜ਼ਾਂ ਨੂੰ ਹੁਣ ਵੇਵਜ਼ ਹਸਪਤਾਲ ਟਾਂਡਾ ਵਿਖੇ ਲਗਾਏ ਗਏ ਇਸ ਵਿਸ਼ੇਸ਼ ਕੈਂਪ ਵਿਚ ਮੁਫ਼ਤ ਆਪ੍ਰੇਸ਼ਨ ਅਤੇ ਲੈਂਜ਼ ਪਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਕੈਂਪ ਦੌਰਾਨ 15 ਮਰੀਜ਼ਾਂ ਦੇ ਮੋਤੀਆਬਿੰਦਨ ਦੇ ਆਪ੍ਰੇਸ਼ਨ ਕੀਤੇ ਜਾਣਗੇ ਤੇ ਉਨ੍ਹਾਂ ਨੂੰ ਮੁਫ਼ਤ ਲੈਂਜ਼ ਵੀ ਪਾਏ ਜਾਣਗੇ। ਇਸ ਮੌਕੇ ਚੇਅਰਮੈਨ ਸਰਲੋਚਨ ਸਿੰਘਨ ਬਿੱਟੂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਲਈ ਅਜਿਹੇ ਮੁਫ਼ਤ ਮੈਡੀਕਲ ਕੈਂਪ ਵਰਦਾਨ ਸਾਬਤ ਹੁੰਦੇ ਹਨ। ਇਸ ਮੌਕੇ ਡਾਕਟਰ ਗੁਰਜੋਤ ਸਿੰਘ ਪਾਬਲਾ, ਡਾਇਰੈਕਟਰ ਇੰਦਰ ਕੁਮਾਰ ਸਾਹਨੀ, ਕਰਨੈਲ ਸਿੰਘ ਮਾਲਵਾ, ਪਰਮਾਨੰਦ ਦੀਵੇਦੀ, ਦਲੀਪ ਕੁਮਾਰ, ਬਲਬੀਰ ਸਿੰਘ, ਅਮਨਦੀਪ ਕੌਰ ਮੋਨਿਕਾ, ਡਾਕਟਰ ਰਣਜੀਤ ਸਿੰਘ, ਕਿਰਪਾਲ ਸਿੰਘ ਪੰਡੋਰੀ, ਭੁਪਿੰਦਰ ਸਿੰਘ, ਗੁਲਸ਼ਨ ਅਰੋੜਾ, ਹਰਕਮਲ ਸਿੰਘ, ਸੁਖਚੈਨ ਸਿੰਘ, ਪ੍ਰੋਫੈਸਰ ਕੇ ਕਲੋਟੀ, ਨਿਤਿਨ, ਬਿਕਰਮ ਸਿੰਘ ਭੇਲਾ, ਰਜਿੰਦਰ ਸਿੰਘ ਜੌਹਲ ਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ 73 ਸਾਲ ਦੀ ਉਮਰ ’ਚ ਵੀ ਸੇਵਾ ਮੁਕਤ ਸਰਕਾਰੀ ਕਰਮਚਾਰੀ ਮਿਲੀ-ਭੁਗਤ ਨਾਲ ਕਰ ਰਿਹਾ ਹੈ ਨੌਕਰੀ ਅਗਲੀ ਖ਼ਬਰ ਨੰਬਰਦਾਰ ਹਰਮੇਸ਼ ਸਿੰਘ ਬਰਿਆਣਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।