19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸਿਹਤ ਸਟਾਫ਼ ਤੇ ਨਰਸਿੰਗ ਵਿਦਿਆਰਥਣਾਂ ਨੇ ਡੇਂਗੂ ਦੇ ਲਾਰਵੇ ਸੰਬੰਧੀ ਕੀਤੀ ਚੈਕਿੰਗ

ਅਜੀਤ ਡੈਸਕ 20-06-2026
ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅਰਬਨ ਖੇਤਰ ਦੇ ਮਾਡਲ ਟਾਊਨ ਏਰੀਏ ਤੇ ਵੱਖ-ਵੱਖ ਵਾਰਡਾਂ ਵਿਖੇ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਹੋਰ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਹਤ ਸਟਾਫ਼ ਤੇ ਨਰਸਿੰਗ ਵਿਦਿਆਰਥਣਾਂ ਵਲੋਂ ਲਾਰਵਾ ਚੈੱਕ ਕੀਤਾ। ਇਸ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ‘ਚ ਪੈਦਾ ਹੁੰਦਾ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣੇ ਘਰ, ਦਫ਼ਤਰ ਅਤੇ ਆਸ-ਪਾਸ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਤੇ ਕੰਟਰੋਲ ਲਈ ਸਿਹਤ ਵਿਭਾਗ ਵਲੋਂ ਸ਼ਹਿਰੀ ਤੇ ਸਲੱਮ ਖੇਤਰਾਂ ਵਿਚ ਡੋਰ-ਟੂ-ਡੋਰ ਮੱਛਰ ਲਾਰਵਾ ਚੈਕਿੰਗ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ‘ਚ ਡੇਂਗੂ ਤੇ ਮਲੇਰੀਆ ਦਾ ਮੁਫ਼ਤ ਚੈੱਕ ਅਤੇ ਇਲਾਜ ਕੀਤਾ ਜਾਂਦਾ ਹੈ। ਇਸ ਸੰਬੰਧੀ ਸਪੈਸ਼ਲ ਡੇਗੂ ਵਾਰਡ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਸੰਜੀਵ ਠਾਕੁਰ ਐਚ. ਆਈ., ਜਸਵਿੰਦਰ ਸਿੰਘ ਐਚ. ਆਈ., ਗੁਰਦੀਪ ਸਿੰਘ ਐੱਮ. ਪੀ. ਐੱਚ. ਡਬਲਿਊ. (ਐੱਮ), ਬਰੀਡਿੰਗ ਚੈੱਕਰ ਤੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਹਾਜ਼ਰ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਕੀਤਾ ਪੂਰਾ-ਚੇਅਰਮੈਨ ਜਸਪਾਲ ਚੇਚੀ ਅਗਲੀ ਖ਼ਬਰ ਦਾਜ ਮੰਗਣ ਵਾਲੇ ਸਹੁਰਾ ਪਰਿਵਾਰ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।