15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਵਿਧਾਇਕ ਘੁੰਮਣ ਨੇ ਪਿੰਡ ਮੰਡ ’ਚ ਹੈਲਥ ਵੈੱਲਨੈੱਸ ਸੈਂਟਰ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 21-06-2026

ਦਸੁਹਾ, 20 ਜੂਨ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਪਿੰਡ ਮੰਡ ‘ਚ ਹੈਲਥ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਕਰ ਕਮਲਾ ਨਾਲ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਹੈਲਥ ਵੈਲਨੈਸ ਸੈਂਟਰ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਗਪਗ 40 ਸਾਲ ਬਾਅਦ ਲੋਕਾਂ ਦੀ ਮੰਗ ਪੂਰੀ ਹੋਈ ਹੈ ਤੇ ਡਿਸਪੈਂਸਰੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਲੋਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ। ਇਸ ਸਮੇਂ-ਸਮੇਂ ਦਿਲਬਾਗ ਸਿੰਘ ਮੰਡ, ਮੋਨਾ ਧਾਮੀ, ਅਵਨਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰ ਸਿੰਘ ਪੰਧੇਰ, ਸੋਨੂੰ ਖ਼ਾਲਸਾ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਦਮਨਜੋਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪੰਜਾਬ ’ਚ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਏਗਾ ਮਨੁੱਖੀ ਅਧਿਕਾਰ ਕਮਿਸ਼ਨ-ਸ਼ੰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।