17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਐੱਸ.ਐਮ.ਓ. ਨੇ ਟੀਮਾਂ ਨੂੰ ਘਰ-ਘਰ ਜਾ ਕੇ ਸਰਵੇ ਤੇ ਬਰੀਡਿੰਗ ਚੈੱਕ ਕਰਨ ਲਈ ਕੀਤਾ ਰਵਾਨਾ

ਅਜੀਤ ਡੈਸਕ 21-06-2026

ਦਸੂਹਾ, 20 ਜੂਨ (ਭੁੱਲਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਦੀ ਰਹਿਨੁਮਾਈ ਹੇਠ ਡੇਂਗੂ ਦੇ ਕੇਸਾਂ ਵਿਚ ਵਾਧਾ ਹੋਣ ਕਾਰਨ ਮਾਨਸੂਨ ਸੀਜ਼ਨ ਦੌਰਾਨ ਡੇਂਗੂ ਦੀ ਰੋਕਥਾਮ ਕਰਨ ਲਈ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਵਲੋਂ ਸਿਵਲ ਹਸਪਤਾਲ ਦਸੂਹਾ ਦੀਆ ਟੀਮਾਂ ਨੂੰ ਘਰ-ਘਰ ਜਾ ਕੇ ਸਰਵੇ ਅਤੇ ਬਰੀਡਿੰਗ ਚੈੱਕ ਕਰਨ ਲਈ ਰਵਾਨਾ ਕੀਤਾ ਗਿਆ। ਇਸ ਦੌਰਾਨ ਸਿਵਲ ਹਸਪਤਾਲ ਦਸੂਹਾ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਸੰਬੰਧੀ ਜਾਗਰੂਕ ਕੀਤਾ। ਇਸ ਮੌਕੇ ਡਾ. ਸਤਵੀਰ ਸਿੰਘ, ਸੀਨੀਅਰ ਮੈਡੀਕਲ ਲੈਬ ਟੈਕਨੀਸ਼ੀਅਨ ਡੈਨੀਅਲ, ਨਰਸਿੰਗ ਸਿਸਟਰ ਜਸਵਿੰਦਰ ਕੌਰ, ਐਲ. ਐਚ. ਵੀ. ਕੁਲਜੀਤ ਕੌਰ, ਨਰਸਿੰਗ ਸਿਸਟਰ ਜਸਵਿੰਦਰ ਕੌਰ, ਸਿਹਤ ਕਰਮਚਾਰੀ ਗੁਰਨਾਮ ਸਿੰਘ, ਏ.ਐਨ.ਐਮ ਰਾਜ ਰਾਣੀ, ਏ.ਐਨ.ਐਮ. ਅਕਵਿੰਦਰਪਾਲ, ਰਛਪਾਲ ਸਿੰਘ, ਬਰੀਡਿੰਗ ਚੈੱਕਰ ਲਵਦੀਪ ਸਿੰਘ, ਬਰੀਡਿੰਗ ਚੈੱਕਰ ਦਵਿੰਦਰ ਸਿੰਘ, ਪਰਮਜੀਤ ਸਿੰਘ, ਲੱਕੀ ਬੋਦਲ, ਮਨਜਿੰਦਰ ਸਿੰਘ, ਰਮਨਪ੍ਰੀਤ ਸਿੰਘ ਹਾਜ਼ਰ ਹੋਏ।

ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਸਾਬੀ ਦੀ ਯਾਦ ’ਚ ਭਟੋਲੀਆਂ ਵਿਖੇ ਕ੍ਰਿਕਟ ਟੂਰਨਾਮੈਂਟ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।