17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਡੀ. ਏ. ਵੀ. ਕਾਲਜ ਦਾ ਬੀ. ਸੀ. ਏ. 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 21-06-2026

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦਾ ਬੀ. ਸੀ. ਏ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ (ਪ੍ਰੋ.) ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ‘ਚ ਸੁਖਪ੍ਰੀਤ ਕੌਰ ਨੇ 84.68 ਫ਼ੀਸਦੀ ਅੰਕ ਲੈ ਕੇ ਸੰਸਥਾ ‘ਚੋਂ ਪਹਿਲਾ, ਮਹਿਕ ਨੇ 84 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਅਪਿੰਦਰ ਕੌਰ ਨੇ 83.96 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਨੇ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਜੀਵਨ ਦੇ ਹਰ ਖੇਤਰ ਵਿਚ ਸਫਲਤਾ ਹਾਸਿਲ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਪਿਛਲੀ ਖ਼ਬਰ ਰਾਏਕੋਟ ਦੇ ਤਾਜਪੁਰ ਚੌਕ ’ਚ ਟਰੱਕ ਤੇ ਦੋ ਕਾਰਾਂ ਦੀ ਭਿਆਨਕ ਟੱਕਰ ਅਗਲੀ ਖ਼ਬਰ ਕਲਾਸ 11ਵੀਂ ਦੀਆਂ ਖ਼ਾਲੀ ਸੀਟਾਂ ’ਤੇ ਦਾਖ਼ਲੇ ਲਈ 25 ਜੂਨ ਤੱਕ ਅਰਜ਼ੀਆਂ ਮੰਗੀਆਂ-ਪ੍ਰਿੰ. ਰੰਜੂ ਦੁੱਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।