20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 22-06-2026


ਮੁਕੇਰੀਆਂ, 21 ਜੂਨ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਤੇ ਉਮੰਗ ਨਾਲ ਮਨਾਇਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਦੀ ਅਗਵਾਈ ਹੇਠ ਯੋਗ ਅਭਿਆਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਤੇ ਸਮੂਹ ਅਧਿਆਪਕ ਤੇ ਗੈਰ-ਅਧਿਆਪਕ ਸਟਾਫ਼ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਯੋਗ ਤੇ ਧਿਆਨ ਸੈਸ਼ਨ ਨਾਲ ਹੋਈ। ਇਸ ਮੌਕੇ ਕਰਵਾਏ ਗਏ ਜਾਗਰੂਕਤਾ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ 2026 ਦੇ ਵਿਸ਼ੇ (ਸਿਹਤਮੰਦ ਅਤੇ ਸਰਗਰਮ ਬੁਢਾਪੇ ਲਈ ਯੋਗ) ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਯੋਗ ਸਿਰਫ਼ ਨੌਜਵਾਨਾਂ ਲਈ ਹੀ ਨਹੀਂ, ਸਗੋਂ ਹਰ ਉਮਰ ਵਰਗ ਦੇ ਲੋਕਾਂ ਲਈ ਲਾਭਦਾਇਕ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੋਗ ਭਾਰਤ ਦੀ ਪ੍ਰਾਚੀਨ ਅਤੇ ਗੌਰਵਮਈ ਸਭਿਆਚਾਰਕ ਵਿਰਾਸਤ ਹੈ, ਜਿਸ ਨੂੰ ਅੱਜ ਪੂਰਾ ਸੰਸਾਰ ਅਪਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗ ਕੇਵਲ ਇਕ ਕਸਰਤ ਨਹੀਂ, ਬਲਕਿ ਜੀਵਨ ਜਿਊਣ ਦੀ ਇਕ ਵਿਗਿਆਨਕ ਤੇ ਅਨੁਸ਼ਾਸਿਤ ਪੱਧਤੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਿਯਮਿਤ ਤੌਰ ‘ਤੇ ਯੋਗ ਕਰਨ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਯੋਗ ਦੇ ਮਾਧਿਅਮ ਨਾਲ ਵਿਅਕਤੀ ਆਪਣੇ ਸਰੀਰਕ, ਮਾਨਸਿਕ ਅਤੇ ਆਤਮਿਕ ਵਿਕਾਸ ਨੂੰ ਯਕੀਨੀ ਬਣਾ ਸਕਦਾ ਹੈ। ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਅਤੇ ਪ੍ਰੋਗਰਾਮ ਦੇ ਆਯੋਜਕਾਂ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੇਂ-ਸਮੇਂ ‘ਤੇ ਮਿਲਦੇ ਸਹਿਯੋਗ ਅਤੇ ਮਾਰਗ ਦਰਸ਼ਨ ਲਈ ਵਿਸ਼ੇਸ਼ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਦੇ ਲਗਾਤਾਰ ਸਹਿਯੋਗ ਨਾਲ ਹੀ ਇਸ ਤਰ੍ਹਾਂ ਦੇ ਵਿੱਦਿਅਕ, ਸਭਿਆਚਾਰਕ ਅਤੇ ਸਿਹਤ-ਸੰਬੰਧੀ ਪ੍ਰੋਗਰਾਮਾਂ ਦਾ ਸਫਲ ਆਯੋਜਨ ਸੰਭਵ ਹੋ ਸਕਦਾ ਹੈ। ਪ੍ਰੋਗਰਾਮ ਦੇ ਸਮਾਪਨ ਉਪਰੰਤ ਸਾਰੇ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ ਵੰਡਿਆ ਗਿਆ। ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਇਸ ਆਯੋਜਨ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਸਿਹਤ ਤੇ ਜਾਗਰੂਕਤਾ ਨਾਲ ਸੰਬੰਧਿਤ ਪ੍ਰੋਗਰਾਮ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਪ੍ਰੋਗਰਾਮ ਦੇ ਆਯੋਜਨ ‘ਚ ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਸੋਨੀਆ ਸ਼ਰਮਾ, ਡਾ. ਅਸ਼ੋਕ ਚੌਧਰੀ, ਪ੍ਰੋ. ਵਿਕਰਮਜੀਤ ਸਿੰਘ, ਰੈੱਡ ਰਿਬਨ ਕਲੱਬ ਇੰਚਾਰਜ ਪ੍ਰੋ. ਅਨੁਰਾਧਾ, ਐਨ. ਸੀ. ਸੀ. ਇੰਚਾਰਜ ਡਾ. ਗੋਪੀ ਸ਼ਰਮਾ ਤੇ ਸਰੀਰਕ ਸਿੱਖਿਆ ਵਿਭਾਗ ਤੋਂ ਡਾ. ਚੰਦਰਸ਼ੇਖਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਪਿਛਲੀ ਖ਼ਬਰ ਅੱਜ ਤੋਂ ਭਰੇ ਜਾਣਗੇ ਨਗਰ ਨਿਗਮ ਚੋਣਾਂ ਦੇ ਨਾਮਜ਼ਦਗੀ ਪੱਤਰ-ਨਿਕਾਸ ਕੁਮਾਰ ਅਗਲੀ ਖ਼ਬਰ -ਜ਼ਿਲ੍ਹਾ ਪੱਧਰੀ ਯੋਗ ਦਿਵਸ ਸਮਾਗਮ- ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ’ਚ 1500 ਤੋਂ ਵੱਧ ਲੋਕਾਂ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।