19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਨੀਟ ਰੀ-ਟੈਸਟ ਜ਼ਿਲ੍ਹੇ ’ਚ ਵਿਆਪਕ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਜ਼ਿਲ੍ਹੇ ’ਚ ਕੁੱਲ ਚਾਰ ਪ੍ਰੀਖਿਆ ਕੇਂਦਰ ਕੀਤੇ ਗਏ ਸਨ ਸਥਾਪਿਤ

ਅਜੀਤ ਡੈਸਕ 22-06-2026

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਨਿਗਰਾਨੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਨੀਟ (ਯੂ. ਜੀ.) ਰੀ-ਟੈਸਟ ਪ੍ਰੀਖਿਆ ਨਿਰਪੱਖ, ਸ਼ਾਂਤਮਈ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ। ਪ੍ਰੀਖਿਆ ਨੂੰ ਸ਼ਾਂਤੀਪੂਰਵਕ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ। ਜ਼ਿਲ੍ਹੇ ਵਿਚ ਚਾਰ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਵਿਚ ਆਰਮੀ ਪਬਲਿਕ ਸਕੂਲ ਉੱਚੀ ਬੱਸੀ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਅਤੇ ਪੀ. ਐੱਮ. ਸ਼੍ਰੀ ਕੇਂਦਰੀ ਵਿਦਿਆਲਿਆ, ਗੱਜ, ਭੂੰਗਾ ਸ਼ਾਮਿਲ ਸਨ। ਸਾਰੇ ਪ੍ਰੀਖਿਆ ਕੇਂਦਰਾਂ ’ਤੇ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਸਨ ਅਤੇ ਪੁਲਿਸ ਤੇ ਸਿਹਤ ਵਿਭਾਗ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਹਰ ਕੇਂਦਰ ਲਈ ਕਾਰਜਕਾਰੀ ਮੈਜਿਸਟਰੇਟ ਵੀ ਨਿਯੁਕਤ ਕੀਤੇ ਗਏ ਸਨ। ਸਾਰੀ ਪ੍ਰੀਕਿਆ ਦੀ ਖ਼ੁਦ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਨਿਗਰਾਨੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਸੀ ਕਿ ਪ੍ਰੀਖਿਆ ਨੂੰ ਪੂਰੀ ਪਾਰਦਰਸ਼ਤਾ, ਸੁਰੱਖਿਆ ਅਤੇ ਭਰੋਸੇਯੋਗਤਾ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰੀਖਿਆ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਸਹਿਯੋਗ ਦਿੱਤਾ ਉੱਥੇ ਹੀ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਦਾ ਵੀ ਪੂਰਨ ਸਹਿਯੋਗ ਰਿਹਾ।

ਪਿਛਲੀ ਖ਼ਬਰ ਕਬਾੜ ਦੀ ਦੁਕਾਨ ਨੂੰ ਲੱਗੀ ਅੱਗ-ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਾਇਆ ਕਾਬੂ ਅਗਲੀ ਖ਼ਬਰ ਫਿਸ਼ ਪਾਰਕ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।